ਮਲੇਰਕੋਟਲਾ, 12 ਸਤੰਬਰ (ਮੁਹੰਮਦ ਹਨੀਫ ਥਿੰਦ)- ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ, ਜਨਾਬ ਹਰਕਮਲਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਪੁਲਿਸ ਵਲੋਂ ਐਨ.ਡੀ.ਪੀ.ਐੱਸ. ਐਕਟ ਤਹਿਤ 42 ਮੁਕਦਮੇ ਦਰਜ ਕਰਕੇ 61 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿਚ ਪੁਲਿਸ ਵਲੋਂ 406 ਗ੍ਰਾਮ ਹੈਰੋਇਨ ਅਤੇ 737 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਉਹ ਵੀ ਆਪਣਾ ਪੂਰਨ ਤੌਰ ਤੇ ਸਹਿਯੋਗ ਕਰਨ।