12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬੱਸ ਤੇ ਟਰੱਕ ਦੀ ਭਿਆਨਕ ਟੱਕਰ: ਟਰੱਕ ਚਾਲਕ ਦੀ ਮੌਤ, 8 ਸਵਾਰੀਆਂ ਜ਼ਖ਼ਮੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ), 12 ਸਤੰਬਰ (ਪਾਟਿਲ)- ਮਲੋਟ-ਡੱਬਵਾਲੀ ਸੜਕ ’ਤੇ ਫੋਕਲ ਪੁਆਇੰਟ ਨੇੜੇ...

ਅਜੀਤ ਡੈਸਕ 12-09-2026

ਮਲੋਟ (ਸ਼੍ਰੀ ਮੁਕਤਸਰ ਸਾਹਿਬ), 12 ਸਤੰਬਰ (ਪਾਟਿਲ)- ਮਲੋਟ-ਡੱਬਵਾਲੀ ਸੜਕ ’ਤੇ ਫੋਕਲ ਪੁਆਇੰਟ ਨੇੜੇ ਅੱਜ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਟਰੱਕ ਚਾਲਕ ਦੀ ਮੌਤ ਹੋ ਗਈ, ਜਦਕਿ ਬੱਸ ਵਿਚ ਸਵਾਰ 8 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਚਾਲਕ ਕੈਬਿਨ ਵਿਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ।

ਮ੍ਰਿਤਕ ਟਰੱਕ ਚਾਲਕ ਦੀ ਪਛਾਣ ਸੂਰਜ ਕੁਮਾਰ ਵਾਸੀ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਮਲੋਟ ਲਿਆਂਦਾ ਗਿਆ, ਜਿੱਥੇ ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ। ਪ੍ਰਤੱਖ ਦਰਸ਼ੀਆਂ ਅਨੁਸਾਰ ਫੋਕਲ ਪੁਆਇੰਟ ਵਲੋਂ ਇਕ ਕਾਰ ਸੜਕ ’ਤੇ ਚੜ੍ਹ ਰਹੀ ਸੀ। ਇਸ ਦੌਰਾਨ ਡੱਬਵਾਲੀ ਵਲੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜਾ ਟਕਰਾਈ। ਹਾਦਸੇ ਦੌਰਾਨ ਬੱਸ ਵਿਚ ਸਵਾਰ 8 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਹਾਦਸੇ ਤੋਂ ਬਾਅਦ ਸੜਕ ’ਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹੋਰ ਰਾਜਸੀ ਆਗੂ ਬਾਜਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਅਗਲੀ ਖ਼ਬਰ 42 ਐਨ.ਡੀ.ਪੀ.ਐੱਸ. ਮਾਮਲਿਆਂ 'ਚ 61 ਮੁਲਜ਼ਮ ਗ੍ਰਿਫ਼ਤਾਰ, 406 ਗ੍ਰਾਮ ਹੈਰੋਇਨ ਅਤੇ 737 ਨਸ਼ੀਲੀਆਂ ਗੋਲੀਆਂ ਬਰਾਮਦ