13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ, ਪੁਲਿਸ ਪ੍ਰਸ਼ਾਸਨ ਵਿਚ ਹਲਚਲ

ਜਲਾਲਾਬਾਦ (ਫ਼ਾਜ਼ਿਲਕਾ), 13 ਸਤੰਬਰ (ਜਤਿੰਦਰ ਪਾਲ ਸਿੰਘ)- ਅੱਜ ਤੜਕੇ ਸਵੇਰੇ ਥਾਣਾ ਸਿਟੀ ਜਲਾਲਾਬਾਦ ਵਿਖੇ...

ਅਜੀਤ ਡੈਸਕ 13-09-2026

ਜਲਾਲਾਬਾਦ (ਫ਼ਾਜ਼ਿਲਕਾ), 13 ਸਤੰਬਰ (ਜਤਿੰਦਰ ਪਾਲ ਸਿੰਘ)- ਅੱਜ ਤੜਕੇ ਸਵੇਰੇ ਥਾਣਾ ਸਿਟੀ ਜਲਾਲਾਬਾਦ ਵਿਖੇ ਕਿਸੇ ਤਰ੍ਹਾਂ ਦਾ ਧਮਾਕਾ ਹੋਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿਚ ਹਲਚਲ ਪੈਦਾ ਹੋ ਗਈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਥਾਣਾ ਸਿਟੀ ਦੇ ਮੁੱਖ ਦਰਵਾਜ਼ੇ ਬੰਦ ਕਰ ਦਿੱਤੇ ਗਏ ਅਤੇ ਥਾਣੇ ਦੇ ਅੰਦਰ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸਵੇਰ ਤੋਂ ਹੀ ਥਾਣਾ ਸਿਟੀ ਦੇ ਆਲ਼ੇ-ਦੁਆਲੇ ਪੁਲਿਸ ਦੇ ਉੱਚ ਅਫ਼ਸਰਾਂ ਦੀ ਮੌਜੂਦਗੀ ਦੇਖਣ ਨੂੰ ਮਿਲੀ।

ਘਟਨਾ ਸਬੰਧੀ ਅਧਿਕਾਰੀਆਂ ਵਲ਼ੋਂ ਸੁਰੱਖਿਆ ਦੇ ਮੱਦੇਨਜ਼ਰ ਥਾਣੇ ਅੰਦਰ ਅਤੇ ਬਾਹਰ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਨੂੰ ਸੀਮਤ ਰੱਖਿਆ ਗਿਆ। ਇਸ ਦੌਰਾਨ ਥਾਣੇ ਦੇ ਆਸ-ਪਾਸ ਲੋਕਾਂ ਵਿਚ ਵੀ ਘਟਨਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਬਾਅਦ ਦੁਪਹਿਰ ਐੱਸ.ਐੱਸ.ਪੀ. ਫ਼ਾਜ਼ਿਲਕਾ ਸਮੇਤ ਬੀ.ਐੱਸ.ਐੱਫ਼ ਦੇ ਅਧਿਕਾਰੀ, ਫੋਰੈਂਸਿਕ ਜਾਂਚ ਟੀਮਾਂ ਅਤੇ ਪੁਲਿਸ ਦੇ ਹੋਰ ਉੱਚ ਅਧਿਕਾਰੀ ਥਾਣਾ ਸਿਟੀ ਵਿਖੇ ਪਹੁੰਚੇ। ਅਧਿਕਾਰੀਆਂ ਵਲ਼ੋਂ ਕਾਫ਼ੀ ਸਮਾਂ ਥਾਣੇ ਦੇ ਅੰਦਰ ਰਹਿ ਕੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ ਗਈ।

ਫੋਰੈਂਸਿਕ ਟੀਮਾਂ ਵਲ਼ੋਂ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾਣ ਅਤੇ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਗਈ। ਥਾਣੇ ਅੰਦਰ ਚੱਲ ਰਹੀ ਜਾਂਚ ਕਾਰਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਇਸ ਬਾਰੇ ਗੱਲਬਾਤ ਕਰਦੇ ਹੋਏ ਐੱਸ. ਪੀ. ਸਤਿੰਦਰ ਕੁਮਾਰ ਨੇ ਕਿਹਾ ਕਿ ਰਾਤ ਲਗਭਗ 2 ਵਜੇ ਧਮਾਕੇ ਦੀ ਅਵਾਜ਼ ਆਈ ਸੀ। ਇਸ ਬਾਬਤ ਫੋਰੈਂਸਿਕ ਟੀਮਾਂ ਜਾਂਚ ਕਰ ਰਹੀਆਂ ਹਨ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਾਰਨ ਦੱਸਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।

ਸਿਰਫ਼ ਦੋ ਪੁਰਾਣੀਆਂ ਕਾਰਾਂ ਦੇ ਸ਼ੀਸ਼ੇ ਟੁੱਟੇ ਹਨ, ਥਾਣਾ ਸਿਟੀ ਵਿਚ ਪੁਰਾਣੀਆਂ ਕਾਰਾਂ ਖੜੀਆਂ ਸਨ, ਜਿਨ੍ਹਾਂ ਵਿਚ ਬੈਟਰੀ ਦਾ ਧਮਾਕਾ ਵੀ ਹੋ ਸਕਦਾ ਹੈ, ਪਰ ਜਾਂਚ ਵਿਚ ਹੀ ਸਾਹਮਣੇ ਆਏਗਾਾ। ਉਨ੍ਹਾਂ ਗਰਨੇਡ ਧਮਾਕੇ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਗਰਨੇਡ ਧਮਾਕਾ ਬਹੁਤ ਵੱਡਾ ਹੁੰਦਾ ਹੈ ਅਤੇ ਇਸ ਦੀ ਸੰਭਾਵਨਾ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ਼ ਵੀ ਖੰਘਾਲੇ ਵੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰਵਾਸੀਆਂ ਬਿਲਕੁਲ ਵੀ ਘਬਰਾਉਣ ਨਾ, ਪੰਜਾਬ ਪੁਲਿਸ ਪੂਰੀ ਤਰਾਂ ਮੁਸਤੈਦ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਹਾਜ਼ਰ ਹੈ। 

ਪਿਛਲੀ ਖ਼ਬਰ ਖਰੜ ਸਦਰ ਪੁਲਿਸ ਨੇ ਸਪਾ ਸੈਂਟਰ ਦੇ ਮੈਨੇਜਰ ਨੂੰ ਦੇਹ ਵਪਾਰ ਦੇ ਧੰਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਪਿਸਤੌਲ ਸਮੇਤ ਇਕ ਨੌਜਵਾਨ ਕਾਬੂ