ਚੰਡੀਗੜ੍ਹ, 14 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਸਾਥੀਆਂ ਤੋਂ ਪ੍ਰਾਪਤ ਕੀਤੇ ਕੀਮਤੀ ਸੁਝਾਵਾਂ ਦੇ ਆਧਾਰ 'ਤੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਵਿਚ ਅਹਿਮ ਵਾਧੇ ਕੀਤੇ ਹਨ। ਮੁੜ-ਗਠਿਤ ਕੀਤੀ ਗਈ ਇਸ ਕਮੇਟੀ ਦੀ ਪਹਿਲੀ ਮੀਟਿੰਗ 18 ਸਤੰਬਰ ਨੂੰ ਦੁਪਹਿਰ 12:00 ਵਜੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਡਾ. ਦਲਜਾਤ ਸਿੰਘ ਚੀਮਾ ਨੇ ਸਾਂਝੀ ਕੀਤੀ ।