14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਚਕੂਲਾ ਵਿਚ ਵੱਡਾ ਸੜਕ ਹਾਦਸਾ, ਤਿੰਨ ਦੀ ਹੋਈ ਮੌਤ

ਪੰਚਕੂਲਾ, 14 ਸਤੰਬਰ- ਪੰਚਕੂਲਾ-ਯਮੁਨਾਨਗਰ ਰਾਸ਼ਟਰੀ ਰਾਜਮਾਰਗ 'ਤੇ ਮੌਲੀ ਨੇੜੇ...

ਅਜੀਤ ਡੈਸਕ 14-09-2026

ਪੰਚਕੂਲਾ, 14 ਸਤੰਬਰ- ਪੰਚਕੂਲਾ-ਯਮੁਨਾਨਗਰ ਰਾਸ਼ਟਰੀ ਰਾਜਮਾਰਗ 'ਤੇ ਮੌਲੀ ਨੇੜੇ ਪਿੰਡ ਤਾਬਰ ਨੇੜੇ ਇਕ ਅਣਪਛਾਤੇ ਵਾਹਨ ਨੇ ਇਕ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਵਿਚ ਸਵਾਰ ਪੰਜ ਲੋਕਾਂ ਵਿਚੋਂ ਦੋ ਨੌਜਵਾਨਾਂ ਅਤੇ ਇਕ ਲੜਕੀ ਦੀ ਹਾਦਸੇ ਵਿਚ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਦੋਵਾਂ ਜ਼ਖਮੀਆਂ ਨੂੰ ਸੈਕਟਰ 32, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਮੌਲੀ ਚੌਕੀ ਦੇ ਇੰਚਾਰਜ ਰਾਮਕਰਨ ਅਤੇ ਜਾਂਚ ਅਧਿਕਾਰੀ ਸੁਨੀਲ ਕੁਮਾਰ ਮੌਕੇ 'ਤੇ ਪਹੁੰਚੇ। ਪੁਲਿਸ ਅਤੇ ਸਥਾਨਕ ਨਿਵਾਸੀਆਂ ਨੇ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਕਾਰ ਤੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।

ਪਿਛਲੀ ਖ਼ਬਰ ਜੀਐਸਟੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 5 ਕਰੋੜ ਤੋਂ ਵੱਧ ਦਾ ਲੋਹਾ-ਸਟੀਲ ਜ... ਅਗਲੀ ਖ਼ਬਰ ਦੱਖਣੀ ਦਿੱਲੀ ਦੇ ਫਤਿਹਪੁਰ ਬੇਰੀ ਇਲਾਕੇ ਵਿਚ ਇਕ ਜਿਮ ਟ੍ਰੇਨਰ ਦੀ ਗੋਲੀ ਮਾਰ ਕੇ ਹੱਤਿਆ