15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭੱਟ ਸਾਹਿਬਾਨ ਦਾ ਗੁਰੂ ਸਾਹਿਬ ਨਾਲ ਮਿਲਾਪ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਭੱਟ (ਭਾਟ) ਮਿਲਾਪ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਭਾਟ ਭਾਈਚਾਰੇ ਅਤੇ ਯੂ.ਕੇ. ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਗਿਆ।

ਅਜੀਤ ਡੈਸਕ 15-09-2026

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਭੱਟ (ਭਾਟ) ਮਿਲਾਪ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਭਾਟ ਭਾਈਚਾਰੇ ਅਤੇ ਯੂ.ਕੇ. ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਤੋਂ ਇਲਾਵਾ ਭਾਟ ਭਾਈਚਾਰੇ ਦੇ ਆਗੂ ਗਿਆਨੀ ਅਮਰੀਕ ਸਿੰਘ ਰਾਠੌਰ ਇੰਗਲੈਂਡ ਵਾਲਿਆ ਤੋਂ ਇਲਾਵਾ ਯੂ.ਕੇ. ਸਮੇਤ ਹੋਰ ਵੱਖ-ਵੱਖ ਮੁਲਕਾਂ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਭਾਟ ਭਾਈਚਾਰੇ ਨਾਲ ਸੰਬੰਧਿਤ ਸੰਸਥਾਵਾਂ ਦੇ ਅਹੁਦੇਦਾਰ, ਮੈਂਬਰ ਅਤੇ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਗਿਆ ਯਾਤਰੀ ਤਿੰਨ ਦਿਨ ਤੋਂ ਲਾਪਤਾ ਅਗਲੀ ਖ਼ਬਰ ਜੂਨੀਅਰ ਹਾਕੀ ਏਸ਼ੀਆ ਕੱਪ ’ਚ ਭਾਰਤ ਦਾ ਝੰਡਾ ਬੁਲੰਦ ਕਰਨ ਉਪਰੰਤ ਭਾਰਤ ਪਹੁੰਚੇ ਖਿਡਾਰੀਆਂ ਦਾ ਰਾਜਾਸਾਂਸੀ ਹਵਾਈ ਅੱਡੇ ਤੇ...