15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਮਨਾਇਆ ਗਿਆ ਜਮਹੂਰੀਅਤ ਬਹਾਲੀ ਦਿਵਸ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਅੱਜ ਇੱਥੇ ਵਿਰਾਸਤੀ ਮਾਰਗ ਵਿਖੇ ਜਮਹੂਰੀਅਤ ਬਹਾਲੀ ਦਿਵਸ ਮਨਾਇਆ ਗਿਆ। ਇਸ ਸਮਾਗਮ...

ਅਜੀਤ ਡੈਸਕ 15-09-2026

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਅੱਜ ਇੱਥੇ ਵਿਰਾਸਤੀ ਮਾਰਗ ਵਿਖੇ ਜਮਹੂਰੀਅਤ ਬਹਾਲੀ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿਚ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਉਪਕਾਰ ਸਿੰਘ ਸੰਧੂ, ਹਰਪਾਲ ਸਿੰਘ ਬਲੇਰ ਸਮੇਤ ਹੋਰ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ। ਸਮਾਗਮ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਵੀ ਕੱਢਿਆ ਗਿਆ ਅਤੇ ਜਥੇਦਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਨਾ ਕਰਵਾਏ ਜਾਣ ਦੀ ਨਿੰਦਾ ਕਰਦਿਆਂ ਮੰਗ ਕੀਤੀ ਕਿ ਇਹ ਲੰਬਿਤ ਚੋਣਾਂ ਤੁਰੰਤ ਕਰਵਾਈਆਂ ਜਾਣ ਅਤੇ ਇਸ ਸਿੱਖ ਸੰਸਥਾ ਦੀਆਂ ਚੋਣਾਂ ਹਰ ਪੰਜ ਸਾਲ ਬਾਅਦ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਵੰਦੇ ਮਾਤਰਮ ਗੀਤ ਸਾਰਿਆਂ ਤੇ ਜਬਰੀ ਠੋਸਣ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਕਮੇਟੀ 'ਤੇ  ਭਾਜਪਾ ਅਤੇ ਅਕਾਲੀ ਦਲ ਬਾਦਲ ਧੜੇ ਦਾ ਸਿਆਸੀ ਕੰਟਰੋਲ ਹੈ। ਸ. ਮਾਨ ਨੇ ਸਿੱਖਾਂ ਦੇ ਜਮਹੂਰੀ ਹੱਕਾਂ ਦੀ ਬਹਾਲੀ ਲਈ ਕੌਮਾਂਤਰੀ ਭਾਈਚਾਰੇ ਨੂੰ ਸਹਿਯੋਗ ਦੀ ਅਪੀਲ ਕੀਤੀ।
ਉਨ੍ਹਾਂ ਕਰਤਾਰਪੁਰ ਸਾਹਿਬ ਕਾਰੀਡੋਰ ਦਰਸ਼ਨਾਂ ਲਈ ਮੁੜ ਖੋਲ੍ਹਣ ਦੇ ਨਾਲ ਨਾਲ ਅਤੇ ਅਟਾਰੀ -ਵਾਹਗਾ ਸਰਹੱਦ ਨੂੰ ਵਪਾਰ ਲਈ ਖੋਲ੍ਹਣ ਦੀ ਵੀ ਮੰਗ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਵਪਾਰ ਵਧਣ ਨਾਲ ਪੰਜਾਬ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਉਪਰਾਲਾ ਸ਼ਲਾਘਾਯੋਗ, ਪਿੰਡ ਬਹਿੜਵਾਲ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ ਅਗਲੀ ਖ਼ਬਰ ਗੁਲਜ਼ਾਰ ਸਿੰਘ ਮਾਮਲੇ ’ਚ ਇਨਸਾਫ਼ ਲਈ ਭਾਜਪਾ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ