15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮੋਟਰਸਾਈਕਲ ਚਾਲਕ ਨੂੰ ਟਿੱਪਰ ਦੀ ਟੱਕਰ ਵੱਜਣ ਕਾਰਨ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ

ਜੈਂਤੀਪੁਰ (ਅੰਮ੍ਰਿਤਸਰ), 15 ਸਤੰਬਰ (ਭੁਪਿੰਦਰ ਸਿੰਘ ਗਿੱਲ)- ਦੇਰ ਸ਼ਾਮ ਅੱਡਾ ਸਹਿਣੇਵਾਲੀ ਵਿਖੇ ਟਿੱਪਰ ਟਰਾਲੇ ਵਲੋਂ...

ਅਜੀਤ ਡੈਸਕ 15-09-2026

ਜੈਂਤੀਪੁਰ (ਅੰਮ੍ਰਿਤਸਰ), 15 ਸਤੰਬਰ (ਭੁਪਿੰਦਰ ਸਿੰਘ ਗਿੱਲ)- ਦੇਰ ਸ਼ਾਮ ਅੱਡਾ ਸਹਿਣੇਵਾਲੀ ਵਿਖੇ ਟਿੱਪਰ ਟਰਾਲੇ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਮੋਟਰਸਾਈਕਲ ਚਾਲਕ ਕੱਥੂਨੰਗਲ ਵਾਲੀ ਸਾਈਡ ਤੋਂ ਜੈਂਤੀਪੁਰ ਵਾਲੀ ਸਾਈਡ ਨੂੰ ਆ ਰਿਹਾ ਸੀ ਜਿਸ ਨੂੰ ਅੱਡਾ ਸਹਿਣੇਵਾਲੀ ਵਿਖੇ ਪਿੱਛੋਂ ਆ ਰਹੇ ਟਿੱਪਰ ਟਰਾਲੇ ਵਲੋਂ ਸਾਈਡ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਲੋਕਾਂ ਦੀ ਮਦਦ ਨਾਲ ਇਲਾਜ ਲਈਂ ਅੰਮ੍ਰਿਤਸਰ ਦੇ ਹਸਪਤਾਲ ਵਿਚ ਭੇਜ ਦਿੱਤਾ ਗਿਆ। 

ਪਿਛਲੀ ਖ਼ਬਰ ਧਾਰੀਵਾਲ ਤੋਂ ‘ਅਜੀਤ’ ਦੇ ਪੱਤਰਕਾਰ ਜੇੇਮਸ ਨਾਹਰ ਦੀ ਹਾਦਸੇ ਦੌਰਾਨ ਮੌਤ, ਪੱਤਰਕਾਰ ਭਾਈਚਾਰੇ 'ਚ ਸੋਗ ਦੀ ਲਹਿਰ ਅਗਲੀ ਖ਼ਬਰ ਕੇਂਦਰ ਸਰਕਾਰ ਦਾ ਸਪੱਸ਼ਟੀਕਰਨ: ਯੂਪੀਆਈ ਰਾਹੀਂ 2,000 ਰੁਪਏ ਤੋਂ ਵੱਧ ਦੇ ਭੁਗਤਾਨ 'ਤੇ ਲੱਗੇਗਾ ਚਾਰਜ