ਸੰਗਤ ਮੰਡੀ (ਬਠਿੰਡਾ), 16 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਪਿੰਡ ਜੈ ਸਿੰਘ ਵਾਲਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਿੱਤ ਸਿੰਘ (26)ਪੁੱਤਰ ਸੱਤਪਾਲ ਸਿੰਘ ਵਾਸੀ ਜੈ ਸਿੰਘ ਵਾਲਾ ਵਜੋਂ ਹੋਈ ਹੈ।
ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਮਹੀਨਿਆਂ ਦੇ ਮਾਸੂਮ ਬੱਚੇ ਨੂੰ ਛੱਡ ਗਿਆ ਹੈ।