16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗ੍ਰਹਿ ਮੰਤਰਾਲੇ ਨੇ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਯੂ.ਏ.ਪੀ.ਏ. ਅਧੀਨ ਅੱਤਵਾਦੀ ਸੰਗਠਨ ਐਲਾਨਿਆ

ਦਿੱਲੀ, (ਦਵਿੰਦਰ)- ਕੇਂਦਰ ਸਰਕਾਰ ਨੇ ਪਾਕਿਸਤਾਨ ਸਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ...

ਅਜੀਤ ਡੈਸਕ 16-09-2026

ਦਿੱਲੀ, (ਦਵਿੰਦਰ)- ਕੇਂਦਰ ਸਰਕਾਰ ਨੇ ਪਾਕਿਸਤਾਨ ਸਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਕੇਂਦਰ ਸਰਕਾਰ ਨੇ ਪਾਕਿਸਤਾਨ ਸਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਅੱਤਵਾਦੀ ਸੰਗਠਨ ਐਲਾਨਿਆ ਹੈ। ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਨੂੰ ਸਰਹੱਦ ਪਾਰ ਤੋਂ ਕੰਮ ਕਰਨ ਵਾਲੇ ਅਪਰਾਧਿਕ ਅਤੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਇਕ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ।

ਸ਼ਹਿਜ਼ਾਦ ਭੱਟੀ ਨੂੰ ਪਾਕਿਸਤਾਨ ਸਥਿਤ ਗੈਂਗਸਟਰ ਦੱਸਿਆ ਜਾਂਦਾ ਹੈ। ਜਾਣਕਾਰੀ ਅਨੁਸਾਰ, ਉਸਦੇ ਨੈੱਟਵਰਕ 'ਤੇ ਸਰਹੱਦ ਪਾਰ ਤੋਂ ਭਾਰਤ ਵਿਚ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ, ਨੌਜਵਾਨਾਂ ਅਤੇ ਸਥਾਨਕ ਅਪਰਾਧੀਆਂ ਨੂੰ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਉਕਸਾਉਣ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਗਠਨ ਕੀਤਾ ਅਗਲੀ ਖ਼ਬਰ ਨਸ਼ੇ ਦੀ ਭੇਟ ਚੜ੍ਹਿਆ ਚਾਰ ਮਹੀਨਿਆਂ ਦੇ ਬੱਚੇ ਦਾ ਪਿਤਾ