09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 16 ਸਤੰਬਰ- ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਕਮੇਟੀ...

ਅਜੀਤ ਡੈਸਕ 16-09-2026

ਚੰਡੀਗੜ੍ਹ, 16 ਸਤੰਬਰ- ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੂੰ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜ ਦਿੱਤਾ ਹੈ।

ਭਾਈ ਚਾਵਲਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਖ਼ਿਲਾਫ਼ ਕਥਿਤ ਤੌਰ ’ਤੇ ਇਕ ਵੱਡੀ ਸਾਜ਼ਿਸ਼ ਤਹਿਤ ਕਾਰਵਾਈ ਕਰਕੇ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਆਪਣੇ ਖ਼ਿਲਾਫ਼ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਦੋਸ਼ਾਂ ਨੂੰ ਸਵੀਕਾਰ ਨਹੀਂ ਕਰਦੇ।

ਉਨ੍ਹਾਂ ਕਿਹਾ ਕਿ ਉਹ ਨੈਤਿਕ ਜ਼ਿੰਮੇਵਾਰੀ ਤਹਿਤ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। 

ਪਿਛਲੀ ਖ਼ਬਰ ਮਾਸਟਰ ਕੇਡਰ ਭਰਤੀ ਦੇ ਇਸ਼ਤਿਹਾਰ ਦੀ ਮੰਗ ਨੂੰ ਲੈ ਕੇ ਧਰਨਾ ਚੁੱਕਿਆ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਗਠਨ ਕੀਤਾ