ਅਜਨਾਲਾ, ਜਗਦੇਵ ਕਲਾਂ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋ/ ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਪਿੰਡ ਝੰਡੇਰ ਦੇ ਰਹਿਣ ਵਾਲੇ ਇਕ ਵਿਅਕਤੀ ਦਿਲਬਾਗ ਸਿੰਘ ਦੀ ਭੇਦਭਰੇ ਹਾਲਾਤ ਵਿਚ ਨਹਿਰ ਵਿਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਘਰੋਂ ਜਾਣ ਤੋਂ ਬਾਅਦ ਅਚਾਨਕ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਕਰੀਬ ਦੋ ਦਿਨਾਂ ਬਾਅਦ ਦਿਲਬਾਗ ਸਿੰਘ ਦੀ ਲਾਸ਼ ਇਕ ਨਹਿਰ ਵਿਚੋਂ ਬਰਾਮਦ ਹੋਈ। ਘਟਨਾ ਤੋਂ ਬਾਅਦ ਮ੍ਰਿਤਕ ਦਿਲਬਾਗ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਲਖਵਿੰਦਰ ਸਿੰਘ ਚੱਕ ਸਿਕੰਦਰ ਵਲੋਂ ਉਸ ਦੀ ਮੌਤ ਨੂੰ ਲੈ ਕੇ ਸ਼ੱਕ ਜ਼ਾਹਰ ਕਰਦਿਆਂ ਦੋਸ਼ ਲਗਾਇਆ ਗਿਆ ਹੈ ਕਿ ਕਿਸੇ ਵਿਅਕਤੀ ਵਲੋਂ ਉਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਦੋਸ਼ੀ ਪਾਏ ਜਾਣੇ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ I ਉਧਰ ਝੰਡੇਰ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਦਿਲਬਾਗ ਸਿੰਘ ਦੀ ਮੌਤ ਦੇ ਕਾਰਨਾਂ ਸੰਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।
ਤਾਜ਼ਾ ਖ਼ਬਰਾਂ
Free
ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਮੌਤ
ਅਜਨਾਲਾ, ਜਗਦੇਵ ਕਲਾਂ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋ/ ਸ਼ਰਨਜੀਤ ਸਿੰਘ ਗਿੱਲ)-ਹਲਕਾ ਅਜਨਾਲਾ ਦੇ ਪਿੰਡ ਝੰਡੇਰ ਦੇ ਰਹਿਣ ਵਾਲੇ ਇਕ ਵਿਅਕਤੀ ਦਿਲਬਾਗ ਸਿੰਘ ਦੀ ਭੇਦਭਰੇ ਹਾਲਾਤ ਵਿਚ ਨਹਿਰ ਵਿਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ
ਅਜੀਤ ਡੈਸਕ
18-09-2026