18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

28 ਦੀ ਰੈਲੀ ਸੰਬੰਧੀ ਲੋਪੋਕੇ ਵਲੋਂ ਵੱਖ ਵੱਖ ਪਿੰਡਾ 'ਚ ਮੀਟਿੰਗਾਂ

ਓਠੀਆ (ਅੰਮ੍ਰਿਤਸਰ), 18 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ...

ਅਜੀਤ ਡੈਸਕ 18-09-2026

ਓਠੀਆ (ਅੰਮ੍ਰਿਤਸਰ), 18 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸ਼੍ਰੋਮਣੀ  ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ।  ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ ਪੰਜਾਬ ਬਚਾਓ ਰੈਲੀ 28 ਸਤੰਬਰ ਨੂੰ ਲੋਪੋਕੇ ਵਿਖੇ ਕੀਤੀ ਜਾ ਰਹੀ ਹੈ। ਇਸ ਸੰਬੰਧੀ  ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਅੱਜ ਰਣਬੀਰ ਸਿੰਘ ਰਾਣਾ ਲੋਪੋਕੇ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਵੱਖ ਵੱਖ ਪਿੰਡ ਈਸਾਪੁਰ, ਕੋਟਲੀ ਸੱਕਾਂ, ਕੋਟ ਸਿੱਧੂ ਅਤੇ ਚੱਕ ਕਮਾਲ ਖਾਂ ਦੇ ਵਰਕਰਾ ਨਾਲ ਰੈਲੀ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਕੀਤੀਆਂ ਗਈਆਂ।   ਉਨ੍ਹਾਂ ਕਿਹਾ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੀ ਹੈ। ਪੰਜਾਬ ਦੇ ਵਾਸੀ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। 2027 ਦੀਆ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

ਪਿਛਲੀ ਖ਼ਬਰ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਅਗਲੀ ਖ਼ਬਰ ਡੀ.ਐੱਮ. ਖ਼ੁਦਕੁਸ਼ੀ ਮਾਮਲਾ, ਸਾਬਕਾ ਮੰਤਰੀ ਭੁੱਲਰ ਦੇ ਪਿਤਾ ਤੇ ਪੀ.ਏ. ਦੀ ਅਗਾਊਂ ਜ਼ਮਾਨਤ ਹਾਈਕੋਰਟ ਵਲੋ ਰੱਦ