18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸੁਣਵਾਈ 9 ਅਕਤੂਬਰ 'ਤੇ ਪਈ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ...

ਅਜੀਤ ਡੈਸਕ 18-09-2026

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਅਗਲੀ ਸੁਣਵਾਈ 9 ਅਕਤੂਬਰ 'ਤੇ ਪਾ ਦਿੱਤੀ ਹੈ। ਕੇਸ ਗਵਾਹੀਆਂ 'ਤੇ ਲੱਗਿਆ ਹੋਇਆ ਹੈ। ਅੱਜ ਤਫ਼ਤੀਸ਼ੀ ਅਫ਼ਸਰ ਗੁਰਲਾਲ ਸਿੰਘ ਧਾਲੀਵਾਲ ਦੀ ਗਵਾਹੀ ਤਾਂ ਹੋਈ ਪਰ ਅਧੂਰੀ ਰਹਿ ਗਈ ਜਦਕਿ ਹੌਲਦਾਰ ਬਲਤੇਜ ਸਿੰਘ ਗਵਾਹੀ ਨਹੀਂ ਹੋ ਸਕੀ। ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ। ਦੱਸ ਦੇਈਏ ਮੁੱਖ ਸਾਜਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ 23 ਮੁਲਜ਼ਮਾਂ ਨੇ ਵੱਖ-ਵੱਖ ਜੇਲ੍ਹਾਂ 'ਚੋਂ ਵੀਡੀਓ ਕਾਨਫ਼ਰੰਂਸਿੰਗ ਰਾਹੀਂ ਅਦਾਲਤ 'ਚ ਹਾਜ਼ਰੀ ਲਗਵਾਈ ਜਦਕਿ ਜਗਤਾਰ ਸਿੰਘ ਮੂਸਾ, ਨਸੀਬ ਦੀਨ ਤੇ ਪਵਨ ਬਿਸ਼ਨੋਈ ਸਰੀਰਕ ਤੌਰ 'ਤੇ ਪੇਸ਼ ਹੋਏ ਅਤੇ ਪ੍ਰਭਦੀਪ ਸਿੰਘ ਪੱਪੀ ਕਿਸੇ ਕਾਰਨ ਪੇਸ਼ ਨਹੀਂ ਹੋਇਆ। 

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਸਜਾਇਆ ਗਿਆ ਨਗਰ ਕੀਰਤਨ ਅਗਲੀ ਖ਼ਬਰ ਚੇਅਰਮੈਨ ਹਰਪਾਲ ਸਿੰਘ ਚੌਹਾਨ ਨੇ ਸ਼ੈਲਰ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ