19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅੰਮ੍ਰਿਤਸਰ ਪਹੁੰਚੇ, ਹਵਾਈ ਅੱਡੇ ’ਤੇ ਭਾਜਪਾ ਕਾਰਕੁੰਨਾਂ ਵਲੋਂ ਸਵਾਗਤ

ਅਜਨਾਲਾ, ਰਾਜਾਸਾਂਸੀ, (ਅੰਮ੍ਰਿਤਸਰ), 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ. ਹਰਦੀਪ ਸਿੰਘ ਪੁਰੀ ਅੱਜ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਪਹੁੰਚੇ।

ਅਜੀਤ ਡੈਸਕ 19-09-2026

ਅਜਨਾਲਾ, ਰਾਜਾਸਾਂਸੀ, (ਅੰਮ੍ਰਿਤਸਰ), 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ. ਹਰਦੀਪ ਸਿੰਘ ਪੁਰੀ ਅੱਜ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਪਹੁੰਚੇ। ਉਨ੍ਹਾਂ ਦੇ ਇਥੇ ਪਹੁੰਚਣ ਸਮੇਂ ਭਾਜਪਾ ਦੇ ਕਾਰਕੁਨਾਂ ਅਤੇ ਅਹੁਦੇਦਾਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਹ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 20ਵੇਂ ਰੁਜ਼ਗਾਰ ਮੇਲੇ ਵਿਚ ਸ਼ਾਮਿਲ ਹੋਣ ਅਤੇ ਪੰਜਾਬ ਦੇ ਨੌਜਵਾਨਾਂ ਨਾਲ ਗੱਲਬਾਤ ਕਰਨ ਲਈ ਇੱਥੇ ਪਹੁੰਚੇ ਹਨ। ਰਾਜਾਸਾਂਸੀ ਹਵਾਈ ਅੱਡੇ ਤੋਂ ਉਹ ਗੱਡੀਆਂ ਰਾਹੀਂ ਅੰਮ੍ਰਿਤਸਰ ਲਈ ਰਵਾਨਾ ਹੋ ਗਏ I

ਪਿਛਲੀ ਖ਼ਬਰ ਜੇਲ੍ਹ ਸੁਪਰਡੈਂਟ ਨੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਨੂੰ ਅਦਾਲਤ ’ਚ ਪੇਸ਼ ਨਾ ਕਰਨ ਦਾ ਨਹੀਂ ਦਿੱਤਾ ਸਪੱਸ਼ਟੀਕਰਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਭਾਜਪਾ ਨੇ ਸ਼ੁਰੂ ਕੀਤੀ ‘ਨਸ਼ਾ ਮੁਕਤ ਪੰਜਾਬ ਯਾਤਰਾ’, ਵਿਸ਼ੇਸ਼ ਤੌ...