19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜੇਲ੍ਹ ਸੁਪਰਡੈਂਟ ਨੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਨੂੰ ਅਦਾਲਤ ’ਚ ਪੇਸ਼ ਨਾ ਕਰਨ ਦਾ ਨਹੀਂ ਦਿੱਤਾ ਸਪੱਸ਼ਟੀਕਰਨ

ਐਸ.ਏ.ਐਸ.ਨਗਰ, 19 ਸਤੰਬਰ (ਕਪਿਲ ਵਧਵਾ)- ਪੁਲਿਸ ਦੀ ਕਥਿਤ ਸ਼ਮੂਲੀਅਤ ਵਾਲੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿਚ ਸ਼ੁੱਕਰਵਾਰ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਨਾ ਕੀਤੇ ਜਾਣ ਸੰਬੰਧੀ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਵਲੋਂ ਕੋਈ ਲਿਖਤੀ ਸਪੱਸ਼ਟੀਕਰਨ ਪੇਸ਼ ਨਹੀਂ ਕੀਤਾ ਗਿਆ।

ਅਜੀਤ ਡੈਸਕ 19-09-2026

ਐਸ.ਏ.ਐਸ.ਨਗਰ, 19 ਸਤੰਬਰ (ਕਪਿਲ ਵਧਵਾ)- ਪੁਲਿਸ ਦੀ ਕਥਿਤ ਸ਼ਮੂਲੀਅਤ ਵਾਲੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿਚ ਸ਼ੁੱਕਰਵਾਰ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਨਾ ਕੀਤੇ ਜਾਣ ਸੰਬੰਧੀ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਵਲੋਂ ਕੋਈ ਲਿਖਤੀ ਸਪੱਸ਼ਟੀਕਰਨ ਪੇਸ਼ ਨਹੀਂ ਕੀਤਾ ਗਿਆ। ਅਦਾਲਤ ਨੇ ਇਸ ਮਾਮਲੇ ਨੂੰ ਅਗਲੀ ਸੁਣਵਾਈ ਲਈ ਰੱਖਦਿਆਂ ਹੁਣ 29 ਸਤੰਬਰ ਦੀ ਤਾਰੀਖ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਅਦਾਲਤ ਦੇ ਹੁਕਮਾਂ ਅਨੁਸਾਰ 31 ਅਗਸਤ ਨੂੰ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨਿੱਜੀ ਤੌਰ ’ਤੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਪਿਛਲੀਆਂ ਸੁਣਵਾਈਆਂ ਵਿਚ ਜਾਰੀ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਮੱਦੇਨਜ਼ਰ ਅਦਾਲਤ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਤੋਂ ਸਪੱਸ਼ਟੀਕਰਨ ਤਲਬ ਕਰਦਿਆਂ 18 ਸਤੰਬਰ ਨੂੰ ਲਿਖਤੀ ਜਵਾਬ ਪੇਸ਼ ਕਰਨ ਲਈ ਕਿਹਾ ਸੀ। ਹਾਲਾਂਕਿ ਸੁਣਵਾਈ ਦੌਰਾਨ ਇਹ ਸਪੱਸ਼ਟੀਕਰਨ ਪੇਸ਼ ਨਹੀਂ ਕੀਤਾ ਗਿਆ। ਇੰਦਰਜੀਤ ਸਿੰਘ ਦੇ ਵਕੀਲ ਤਰਮਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਅਦਾਲਤ ਵਲੋਂ ਪਿਛਲੀਆਂ ਕਈ ਸੁਣਵਾਈਆਂ ਦੌਰਾਨ ਇੰਦਰਜੀਤ ਸਿੰਘ ਨੂੰ ਨਿੱਜੀ ਤੌਰ ’ਤੇ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਕਈ ਵਾਰ ਇਨ੍ਹਾਂ ਦੀ ਪਾਲਣਾ ਨਹੀਂ ਹੋਈ। ਇਸ ’ਤੇ ਅਦਾਲਤ ਨੇ ਇਸ ਨੂੰ ਆਪਣੇ ਹੁਕਮਾਂ ਦੀ ਉਲੰਘਣਾ ਮੰਨਦਿਆਂ ਜੇਲ੍ਹ ਸੁਪਰਡੈਂਟ ਤੋਂ ਸਪੱਸ਼ਟੀਕਰਨ ਮੰਗਿਆ ਸੀ। ਇਸ ਮਾਮਲੇ ਵਿਚ ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਹੁੰਦਲ ਨੂੰ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਾ ਹੈ।

ਪਿਛਲੀ ਖ਼ਬਰ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਪੁੱਤਰ ਸਮੇਤ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅੰਮ੍ਰਿਤਸਰ ਪਹੁੰਚੇ, ਹਵਾਈ ਅੱਡੇ ’ਤੇ ਭਾਜਪਾ ਕਾਰਕੁੰਨਾਂ ਵਲੋਂ ਸਵਾਗਤ