ਚੋਗਾਵਾਂ/ ਅੰਮ੍ਰਿਤਸਰ, 19 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਦੀ ਰਾਖੀ ਲਈ ਵਿੱਢੀ ਮੁਹਿੰਮ ਤਹਿਤ 28 ਸਤੰਬਰ ਨੂੰ ਹਲਕਾ ਰਾਜਾਸਾਂਸੀ ਦੇ ਪਿੰਡ ਲੋਪੋਕੇ ਵਿਖੇ ‘ਪੰਜਾਬ ਬਚਾਓ’ ਰੈਲੀ ਕਰਵਾਈ ਜਾ ਰਹੀ ਹੈ। ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਵਿਖੇ ਹੋਣ ਜਾ ਰਹੀ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ। ਇਸੇ ਸੰਬੰਧ ਵਿਚ ਅੱਜ ਪਿੰਡ ਕੋਹਾਲਾ ਵਿਖੇ ਸੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਮਿਹਨਤੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਰੈਲੀ ਦੀ ਕਾਮਯਾਬੀ ਲਈ ਰਣਨੀਤੀ ਤਿਆਰ ਕੀਤੀ ਗਈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਤਾਜ਼ਾ ਖ਼ਬਰਾਂ
Free
28 ਸਤੰਬਰ ਨੂੰ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਅਕਾਲੀ ਆਗੂਆਂ ਦੀ ਮੀਟਿੰਗ
ਚੋਗਾਵਾਂ/ ਅੰਮ੍ਰਿਤਸਰ, 19 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਥ, ਪੰਜਾਬ ਅਤੇ...
ਅਜੀਤ ਡੈਸਕ
19-09-2026