ਤਲਵੰਡੀ ਸਾਬੋ, (ਬਠਿੰਡਾ), 21 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਭਾਜਪਾ ਵਲੋਂ ਪੰਜਾਬ ਭਰ ’ਚ ਕੱਢੀਆਂ ਜਾ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਦੀ ਲੜੀ ’ਚ ਤਲਵੰਡੀ ਸਾਬੋ ਤੋਂ ਅੱਜ ਸ਼ੁਰੂ ਕੀਤੀ ਜਾਣ ਵਾਲੀ ਚੌਥੀ ਯਾਤਰਾ ਤੋਂ ਪਹਿਲਾਂ ਸਥਾਨਕ ਅਨਾਜ ਮੰਡੀ ਚ ਭਰਵੀਂ ਇਕੱਤਰਤਾ ਨੂੰ ਜਿੱਥੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਲੀਡਰਸ਼ਿਪ ਨੇ ਸੰਬੋਧਨ ਕੀਤਾ. ਉਥੇ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਇਸ ਗੱਲ ’ਤੇ ਅਫਸੋਸ ਪ੍ਰਗਟਾਇਆ ਕਿ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ,ਜੰਗ-ਏ-ਆਜ਼ਾਦੀ ਦੇ ਮਹਾਂ ਨਾਇਕ ਭਗਤ ਸਿੰਘ ਦੀ ਧਰਤੀ ਅੱਜ ਚਿੱਟੇ ਦਾ ਪ੍ਰਕੋਪ ਝੱਲ ਰਹੀ ਹੈ। ਉਨ੍ਹਾਂ ਨਸ਼ੇ ਖਿਲਾਫ਼ ਕੱਢੀਆਂ ਜਾਣ ਵਾਲੀਆਂ ਯਾਤਰਾਵਾਂ ਨੂੰ ਕਾਲੇ ਝੰਡੇ ਦਿਖਾਉਣ ਵਾਲਿਆਂ ਨੂੰ ਨਸ਼ੇ ਦੇ ਸਮਰਥਕ ਦੱਸਿਆ। ਉਨ੍ਹਾਂ ਨਸ਼ੇ ਦੇ ਖਿਲਾਫ਼ ਪੰਜਾਬ ਦੀਆਂ ਔਰਤਾਂ ਨੂੰ ਖੜੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਘਰਾਂ ਅਤੇ ਔਲਾਦ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਉਹ ਖੁਦ ਮੈਦਾਨ ’ਚ ਆਉਣ।
ਤਾਜ਼ਾ ਖ਼ਬਰਾਂ
Free
ਨਸ਼ਾ ਮੁਕਤ ਪੰਜਾਬ ਯਾਤਰਾ ਤੋਂ ਪਹਿਲਾਂ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਹਨ ਸ਼ਿਵਰਾਜ ਚੌਹਾਨ
ਤਲਵੰਡੀ ਸਾਬੋ, (ਬਠਿੰਡਾ), 21 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਭਾਜਪਾ ਵਲੋਂ ਪੰਜਾਬ ਭਰ ’ਚ ਕੱਢੀਆਂ ਜਾ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਦੀ ਲੜੀ ’ਚ ਤਲਵੰਡੀ ਸਾਬੋ ਤੋਂ ਅੱਜ ਸ਼ੁਰੂ ਕੀਤੀ ਜਾਣ ਵਾਲੀ ਚੌਥੀ ਯਾਤਰਾ ਤੋਂ ਪਹਿਲਾਂ ਸਥਾਨਕ ਅਨਾਜ ਮੰਡੀ ਚ ਭਰਵੀਂ ਇਕੱਤਰਤਾ ਨੂੰ ਜਿੱਥੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਲੀਡਰਸ਼ਿਪ ਨੇ ਸੰਬੋਧਨ ਕੀਤਾ.
ਅਜੀਤ ਡੈਸਕ
21-09-2026