21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਕੋਲ ਸਵਾਲ ਪੁੱਛਣ ਦਾ ਪ੍ਰੋਗਰਾਮ ਮੁਲਤਵੀ, ਖੇਤੀਬਾੜੀ ਮੰਤਰੀ ਨਾਲ 28 ਸਤੰਬਰ ਨੂੰ ਹੋਵੇਗੀ ਮੀਟਿੰਗ

ਅਜਨਾਲਾ, ਗੱਗੋਮਾਹਲ, (ਅੰਮ੍ਰਿਤਸਰ), 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਅੱਜ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੋਣ ਵਾਲੀ ਲੋਕ ਮਿਲਣੀ ਦੌਰਾਨ ਕਿਸਾਨਾਂ ਦੀਆਂ ਮੰਗਾਂ, ਖਾਸ ਕਰਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਨੂੰ ਲੈ ਕੇ ਸਵਾਲ ਪੁੱਛਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ।

ਅਜੀਤ ਡੈਸਕ 21-09-2026

ਇਸ ਤੋਂ ਪਹਿਲਾਂ ਹੀ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਦਿੱਤੀ ਗਈ ਹੈ। ਉਕਤ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਸਮੇਤ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਤੈਅ ਕੀਤਾ ਗਿਆ ਕਿ ਕਿਸਾਨਾਂ ਦੀਆਂ ਮੰਗਾਂ ਸੰਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ 28 ਸਤੰਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ, ਖਾਸ ਕਰਕੇ ਹੜ੍ਹਾਂ ਕਾਰਨ ਫਸਲਾਂ ਅਤੇ ਹੋਰ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਸਵਾਲ ਪੁੱਛਣ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ 28 ਸਤੰਬਰ ਨੂੰ ਖੇਤੀਬਾੜੀ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਰੱਖਿਆ ਜਾਵੇਗਾ ਅਤੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤ ਕਿਸਾਨਾਂ ਦੇ ਨੁਕਸਾਨ ਦੇ ਮੁਆਵਜ਼ੇ ਦਾ ਮੁੱਦਾ ਉਠਾਇਆ ਜਾਵੇਗਾ।

ਪਿਛਲੀ ਖ਼ਬਰ ਕਣਕ ਵੰਡ 'ਚ ਗੜਬੜੀ 100 ਕਿਲੋ ਦੀ ਥਾਂ ਦਿੱਤੀ 60 ਕਿਲੋ, ਡਿਪੂ ਹੋਲਡਰ ਨੇ ਕਿਹਾ ਭੁਲੇਖੇ ਨਾਲ ਦਿੱਤੀ ਗਈ ਸੀ ਘੱਟ ਕਣਕ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਤੋਂ ਪਹਿਲਾਂ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਹਨ ਸ਼ਿਵਰਾਜ ਚੌਹਾਨ