ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰਾਂ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਅੱਜ ਇਥੇ ਵਿਸ਼ੇਸ਼ ਇਕੱਤਰਤਾ ਕਰਨ ਕਰਕੇ ਮੌਜੂਦਾ ਪੰਥਕ ਹਾਲਾਤ ’ਤੇ ਵਿਚਾਰ ਕਰਨ ਅਤੇ ਅਗਲੀ ਰਣਨੀਤੀ ਉਲੀਕਣ ਲਈ 25 ਸਤੰਬਰ ਨੂੰ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਮਿੱਠੂ ਸਿੰਘ ਕਾਹਨੇ ਕੇ ਨੇ ਦੱਸਿਆ ਕਿ ਮੌਜੂਦਾ ਪੰਥਕ ਹਾਲਾਤ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਤੇ ਕਈ ਮੈਂਬਰਾਂ ਤੇ ਲੱਗ ਰਹੇ ਗੰਭੀਰ ਦੋਸ਼ਾਂ ਅਤੇ ਮੌਜੂਦਾ ਪੰਥਕ ਹਾਲਾਤ ’ਤੇ ਵਿਚਾਰ ਕਰਨ ਲਈ 25 ਸਤੰਬਰ ਨੂੰ ਜਲੰਧਰ ਵਿਖੇ ਪੰਥਕ ਜਥੇਬੰਦੀਆਂ ਦੇ ਆਗੂਆਂ ਦੀ ਇਕੱਤਰਤਾ ਸੱਦੀ ਗਈ ਹੈ ਤੇ ਇਸ ਇਕੱਤਰਤਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਮੌਜੂਦਾ ਪੰਥਕ ਹਾਲਾਤ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਅਗਲੀ ਸੰਘਰਸ਼ ਦੀ ਰਣਨੀਤੀ ਤੈ ਕੀਤੀ ਜਾਵੇਗੀ। ਅੱਜ ਦੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਵਿਚ ਮਾਸਟਰ ਮਿੱਠੂ ਸਿੰਘ ਕਹਾਨੇ ਕੇ ਤੋਂ ਇਲਾਵਾ ਜਸਵੰਤ ਸਿੰਘ ਪੁੜੈਣ, ਬੀਬੀ ਕਿਰਨਜੋਤ ਕੌਰ, ਹਰਬੰਸ ਸਿੰਘ ਮੰਝਪੁਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਸਮੇਤ ਵਿਰੋਧੀ ਧਿਰ ਨਾਲ ਸੰਬੰਧਿਤ ਹੋਰ ਮੈਂਬਰ ਹਾਜ਼ਰ ਸਨ।।