21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਲੁਧਿਆਣਾ ਮੇਅਰ ਹਾਊਸ ਦੇ ਬਾਹਰ ਸਫ਼ਾਈ ਕਰਮਚਾਰੀਆਂ ਦਾ ਧਰਨਾ

ਲੁਧਿਆਣਾ, 21ਸਤੰਬਰ (ਪ੍ਰਦੀਪ ਭੰਡਾਰੀ) - ਲੁਧਿਆਣਾ ਨਗਰ ਨਿਗਮ ਦੇ ਮੇਅਰ ਹਾਊਸ ਦੇ ਬਾਹਰ ਅੱਜ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਵਲੋਂ ਧਰਨਾ ਲਗਾ ਕੇ ਜ਼ੋਰਦਾਰ...

ਅਜੀਤ ਡੈਸਕ 21-09-2026

ਲੁਧਿਆਣਾ, 21ਸਤੰਬਰ (ਪ੍ਰਦੀਪ ਭੰਡਾਰੀ) - ਲੁਧਿਆਣਾ ਨਗਰ ਨਿਗਮ ਦੇ ਮੇਅਰ ਹਾਊਸ ਦੇ ਬਾਹਰ ਅੱਜ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਵਲੋਂ ਧਰਨਾ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸਫ਼ਾਈ ਕਰਮਚਾਰੀਆਂ ਨੇ ਡੋਰ-ਟੂ-ਡੋਰ ਕੂੜਾ ਕਲੈਕਸ਼ਨ ਦਾ ਠੇਕਾ ਦੇਣ ਦੇ ਪ੍ਰਸਤਾਵ ਦਾ ਵਿਰੋਧ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਨੂੰ ਸਮਰਥਨ ਦੇਣ ਲਈ ਭਾਰਤੀ ਜਨਤਾ ਪਾਰਟੀ ਦੇ ਦੋ ਕੌਂਸਲਰ ਵੀ ਮੌਕੇ ’ਤੇ ਪਹੁੰਚੇ। ਇਸ ਦੌਰਾਨ ਮੇਅਰ ਹਾਊਸ ਦੇ ਅੰਦਰ ਜਾਣ ਨੂੰ ਲੈ ਕੇ ਭਾਜਪਾ ਕੌਂਸਲਰਾਂ ਅਤੇ ਪੁਲਿਸ ਵਿਚਾਲੇ ਤਕਰਾਰ ਹੋ ਗਈ। ਗੱਲ ਧੱਕਾ-ਮੁੱਕੀ ਤੱਕ ਪਹੁੰਚ ਗਈ, ਜਿਸ ਤੋਂ ਬਾਅਦ ਪੁਲਿਸ ਨੇ ਕੌਂਸਲਰਾਂ ਨੂੰ ਮੇਅਰ ਹਾਊਸ ਦੇ ਅੰਦਰ ਜਾਣ ਤੋਂ ਰੋਕ ਦਿੱਤਾ।
ਸਫ਼ਾਈ ਕਰਮਚਾਰੀਆਂ ਦਾ ਦੋਸ਼ ਹੈ ਕਿ ਸਥਾਨਕ ਸਰਕਾਰਾਂ ਮੰਤਰੀ ਅਤੇ ਮੇਅਰ ਵਲੋਂ ਪਹਿਲਾਂ ਭਰੋਸਾ ਦਿੱਤਾ ਗਿਆ ਸੀ ਕਿ ਡੋਰ-ਟੂ-ਡੋਰ ਕੂੜਾ ਕਲੈਕਸ਼ਨ ਦਾ ਕੰਮ ਠੇਕੇ ’ਤੇ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਸ ਕੰਮ ਲਈ ਠੇਕਾ ਦੇਣ ਦੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਵਿਰੋਧ ਵਿਚ ਇਹ ਧਰਨਾ ਲਗਾਇਆ ਗਿਆ ਹੈ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਨੁਮਾਇੰਦੇ ਮੇਅਰ ਹਾਊਸ ਦੇ ਅੰਦਰ ਗਏ ਹਨ ਅਤੇ ਇਸ ਮਾਮਲੇ ’ਤੇ ਮੇਅਰ ਵਲੋਂ ਕੀ ਫ਼ੈਸਲਾ ਲਿਆ ਜਾਂਦਾ ਹੈ, ਇਸ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਸਫ਼ਾਈ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਡੋਰ-ਟੂ-ਡੋਰ ਕੂੜਾ ਕਲੈਕਸ਼ਨ ਦਾ ਕੰਮ ਠੇਕੇ ’ਤੇ ਦਿੱਤਾ ਗਿਆ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਮੁੱਖ ਚੌਕਾਂ ਵਿਚ ਕੂੜੇ ਦੇ ਢੇਰ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਪਿਛਲੀ ਖ਼ਬਰ ਟੋਲ ਕਰਮਚਾਰੀ ਨਾਲ ਤਕਰਾਰ ਤੋਂ ਬਾਅਦ ਸਰਕਾਰੀ ਬੱਸ ਚਾਲਕਾਂ ਵਲੋਂ ਬੱਸਾਂ ਟੇਢੀਆਂ ਕਰਕੇ ਟ੍ਰੈਫ਼ਿਕ ਜਾਮ ਅਗਲੀ ਖ਼ਬਰ ਏ.ਜੀ.ਟੀ.ਐੱਫ ਅਤੇ ਤਰਨਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ 2 ਬਦਮਾਸ਼ ਜ਼ਖਮੀ