ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਕੁਹਾੜਾ ਰੋਡ ’ਤੇ ਪੈਂਦੇ ਪਿੰਡ ਸਿੱਧੂਪੁਰ ਨੇੜੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮਾਲਵਾ ਚੌਂਕ ਵਜੋਂ ਜਾਣੇ ਜਾਂਦੇ ਸਥਾਨ ਤੋਂ ਕੁਝ ਅੱਗੇ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਇਕ ਟਿੱਪਰ ਸੜਕ ’ਤੇ ਜਾ ਰਿਹਾ ਸੀ, ਜਦਕਿ ਇਸੇ ਦੌਰਾਨ ਸਕਾਰਪੀਓ ਗੱਡੀ ਵੀ ਉੱਥੋਂ ਲੰਘ ਰਹੀ ਸੀ। ਇਸ ਦੌਰਾਨ ਟਿੱਪਰ ਦੀ ਲਪੇਟ ਵਿਚ ਸੜਕ ’ਤੇ ਪੈਦਲ ਜਾ ਰਿਹਾ ਪ੍ਰਵਾਸੀ ਮਜ਼ਦੂਰ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਟਿੱਪਰ ਅਤੇ ਸਕਾਰਪੀਓ ਵਾਹਨ ਵਿਚਕਾਰ ਵੀ ਟੱਕਰ ਹੋ ਗਈ। ਮ੍ਰਿਤਕ ਦੀ ਪਛਾਣ ਅਰਾਵਨ ਬਾਸੀ, ਵਾਸੀ ਬਲੀ ਬੇਗ, ਮਾਛੀਵਾੜਾ ਸਾਹਿਬ ਵਜੋਂ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਅਤੇ ਪੂਰੀ ਘਟਨਾ ਦੇ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ
ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਕੁਹਾੜਾ ਰੋਡ ’ਤੇ ਪੈਂਦੇ ਪਿੰਡ ਸਿੱਧੂਪੁਰ ਨੇੜੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ।
ਅਜੀਤ ਡੈਸਕ
22-09-2026