ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਬੀਤੀ 20 ਸਤੰਬਰ ਨੂੰ ਪੰਥ ਵਿਚੋਂ ਖਾਰਜ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲ ਸ਼ੁਦਾ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਦੀਆਂ ਬਤੌਰ ਐਡੀਸ਼ਨ ਹੈਡ ਗ੍ਰੰਥੀ ਸੇਵਾਵਾਂ ਤੁਰੰਤ ਖ਼ਤਮ ਕਰਦਿਆਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਅਮਰਜੀਤ ਸਿੰਘ ਚਾਵਲਾ ਦਾ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਅਸਤੀਫ਼ਾ ਵੀ ਪ੍ਰਵਾਨ ਕਰ ਲਿਆ ਗਿਆ ਹੈ। ਇਹ ਜਾਣਕਾਰੀ ਖੁਦ ਐਡਵੋਕੇਟ ਧਾਮੀ ਨੇ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਸਿੰਘ ਸਾਹਿਬਾਨ ਵਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਦੀ ਰੌਸ਼ਨੀ ਵਿਚ ਕੀਤੀ ਗਈ ਹੈ।