ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸ ਹਲਕੇ ਦੀ ਇੰਚਾਰਜ ਰਹਿ ਚੁੱਕੇ ਬਿਕਰਮਜੀਤ ਸਿੰਘ ਨਠਵਾਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ।
ਉਹ ਬੀਜੇਪੀ ਕਿਸਾਨ ਮੋਰਚਾ ਦੇ ਵਾਈਸ ਪ੍ਰੈਜੀਡੈਂਟ ਵੀ ਰਹੇ। ਬਿਕਰਮਜੀਤ ਸਿੰਘ ਨਠਵਾਲ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਸ਼ਾਮਿਲ ਕੀਤਾ। ਇਸ ਮੌਕੇ ਸਰਦਾਰ ਬਾਦਲ ਨੇ ਕਿਹਾ ਕਿ ਬਿਕਰਮਜੀਤ ਸਿੰਘ ਨਠਵਾਲ ਦੀ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।