23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਜਪਾ ਦੀ ਯਾਤਰਾ ਦਾ ਵਰਕਰਾਂ ਵਲੋਂ ਭਰਵਾਂ ਸਵਾਗਤ

ਚੋਗਾਵਾਂ/ਅੰਮ੍ਰਿਤਸਰ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਜਾ ਰਹੀ...

ਅਜੀਤ ਡੈਸਕ 23-09-2026

ਚੋਗਾਵਾਂ/ਅੰਮ੍ਰਿਤਸਰ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅੱਜ ਸਥਾਨਕ ਚੋਗਾਵਾਂ ਪੈਲਸ ਵਿਖੇ ਪਹੁੰਚਣ 'ਤੇ ਹਲਕਾ ਇੰਚਾਰਜ ਰਾਜਾਸਾਂਸੀ ਮੁਖਵਿੰਦਰ ਸਿੰਘ ਮਾਹਲ, ਸਕੱਤਰ ਸਿੰਘ ਫ਼ੌਜੀ ਸਰਕਲ ਪ੍ਰਧਾਨ ਅਤੇ ਜਗਜੀਤ ਸਿੰਘ ਬੱਲ ਸਰਕਲ ਪ੍ਰਧਾਨ ਓਠੀਆਂ, ਸਿਆਸੀ ਸਕੱਤਰ ਜਸਬੀਰ ਸਿੰਘ ਗਿੱਲ ਸਮੇਤ ਭਾਰੀ ਗਿਣਤੀ ਵਿਚ ਇਕੱਠੇ ਹੋਏ ਵਰਕਰਾਂ ਵਲੋਂ ਬਹੁਤ ਹੀ ਗਰਮਜੋਸ਼ੀ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।

ਚੋਗਾਵਾਂ ਪੈਲਸ ਪਹੁੰਚਣ 'ਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਰਵੀਕਰਨ ਸਿੰਘ ਕਾਹਲੋ, ਸਤਵਿੰਦਰ ਕੌਰ ਸੱਤੀ, ਮਨਜੀਤ ਸਿੰਘ ਮੰਨਾ, ਅਸ਼ਵਨੀ ਸੇਖੜੀ,  ਅਮਰਪਾਲ ਸਿੰਘ ਬੋਨੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ-1 ਆਦਿ ਆਗੂਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਯਾਤਰਾ ਪੰਜਾਬ ਵਿਚ ਸਿਆਸੀ ਬਦਲਾਅ ਲਿਆਉਣ ਅਤੇ ਸੂਬੇ ਨੂੰ ਤਰੱਕੀ ਦੀ ਲੀਹ 'ਤੇ ਪਾਉਣ ਲਈ ਇਕ ਅਹਿਮ ਕਦਮ ਸਾਬਤ ਹੋਵੇਗੀ। ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਪ੍ਰਸ਼ਾਸਨ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ।ਸਥਾਨਕ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਅਤੇ ਦੇਸ਼ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਹੁਣ ਪੰਜਾਬ ਵਿਚ ਵੀ ਭਾਜਪਾ ਦੀ ਮਜ਼ਬੂਤ ਸਰਕਾਰ ਦੇਖਣਾ ਚਾਹੁੰਦੇ ਹਨ। ਚੋਗਾਵਾਂ ਪੈਲਸ ਵਿਖੇ ਹੋਏ ਇਸ ਭਰਵੇਂ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਇਲਾਕੇ ਦੇ ਲੋਕਾਂ ਵਿਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਹੈ। ਇਸ ਮੌਕੇ ਸਥਾਨਕ ਭਾਜਪਾ ਲੀਡਰਸ਼ਿਪ, ਮਹਿਲਾ ਮੋਰਚਾ, ਯੁਵਾ ਮੋਰਚਾ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਕਵਲਪ੍ਰੀਤ ਸਿੰਘ ਕਾਕੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਕਾਦੀਆਂ ਤੋਂ ਇੰਚਾਰਜ ਨਿਯੁਕਤ ਅਗਲੀ ਖ਼ਬਰ ਐਲ.ਪੀ.ਯੂ. ਦੇ ਐਥਲੀਟਾਂ ਨੇ 2026 ਦੀਆਂ ਏਸ਼ੀਅਨ ਖੇਡਾਂ ਵਿਚ 8 ਵਿਚੋਂ 5 ਚਾਂਦੀ ਦੇ ਤਗਮੇ ਜਿੱਤੇ