24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅੱਜ ਈ.ਡੀ. ਦੀਆਂ ਟੀਮਾਂ ਨੂੰ ਘੇਰੇਗੀ ‘ਆਪ’

ਚੰਡੀਗੜ੍ਹ, 24 ਸਤੰਬਰ- ਅੱਜ ਆਮ ਆਦਮੀ ਪਾਰਟੀ ਈ.ਡੀ. ਟੀਮਾਂ ਨੂੰ ਘੇਰੇਗੀ। ਆਮ ਆਦਮੀ ਪਾਰਟੀ ਨੇ ਮੋਹਾਲੀ ਵਿਚ ਗਮਾਡਾ ਦਫ਼ਤਰ 'ਤੇ ਈ.ਡੀ. ਦੀ ਛਾਪੇਮਾਰੀ 'ਤੇ ਸਵਾਲ ਉਠਾਏ ਹਨ। ਪਾਰਟੀ ਨੇ ਕਿਹਾ ਕਿ ਲੰਬੀ ਛਾਪੇਮਾਰੀ ਦੇ ਬਾਵਜੂਦ ਈ.ਡੀ. ਨੂੰ ਅਜੇ ਤੱਕ ਕੁਝ ਨਹੀਂ ਮਿਲਿਆ।

ਅਜੀਤ ਡੈਸਕ 24-09-2026

ਇਸ ਦੇ ਨਾਲ ਹੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਰਾਹੀਂ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਈ.ਡੀ. ਦੀ ਗਤੀਵਿਧੀ ਵੱਧ ਗਈ ਹੈ। ਈ.ਡੀ. ਦੀ ਕਾਰਵਾਈ ਦਾ ਸਮਾਂ ਅਤੇ ਤਰੀਕਾ ਸਿਰਫ਼ ਅਧਿਕਾਰੀਆਂ ਨੂੰ ਡਰਾਉਣ ਦੀ ਕੋਸ਼ਿਸ਼ ਹੈ।

ਚੋਣਾਂ ਤੋਂ ਪਹਿਲਾਂ ਈ.ਡੀ. ਦੇ ਲਗਾਤਾਰ ਛਾਪੇਮਾਰੀ ਮੋਦੀ ਦੀ ਨਿਰਾਸ਼ਾ ਦੀ ਨਿਸ਼ਾਨੀ ਹੈ।

ਪੰਜਾਬ ਭਾਜਪਾ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗਾ।

ਪਿਛਲੀ ਖ਼ਬਰ ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ- ਮੁੱਖ ਮੰਤ... ਅਗਲੀ ਖ਼ਬਰ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’