24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਫ਼ਿਰੋਜ਼ਪੁਰ ਦੇ ਲੜਕੀਆਂ ਦੇ ਸਕੂਲ ਨੂੰ ਧਮਕੀਭਰੀ ਈ-ਮੇਲ, ਹਫੜਾ-ਦਫੜੀ ਮਚੀ

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਲੜਕੀਆਂ ਦੇ ਇਕ ਸਕੂਲ ਵਿਚ ਉਸ ਸਮੇਂ ਹਫ਼ੜਾ-ਦਫੜੀ ਮਚ ਗਈ, ਜਦੋਂ ਸਕੂਲ ਦੀ ਪ੍ਰਿੰਸੀਪਲ ਦੇ ਈ-ਮੇਲ ’ਤੇ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ।

ਅਜੀਤ ਡੈਸਕ 24-09-2026

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਲੜਕੀਆਂ ਦੇ ਇਕ ਸਕੂਲ ਵਿਚ ਉਸ ਸਮੇਂ ਹਫ਼ੜਾ-ਦਫੜੀ ਮਚ ਗਈ, ਜਦੋਂ ਸਕੂਲ ਦੀ ਪ੍ਰਿੰਸੀਪਲ ਦੇ ਈ-ਮੇਲ ’ਤੇ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ। ਈ-ਮੇਲ ਵਿਚ ਸਕੂਲ ਵਿਚ ਧਮਾਕੇ ਸੰਬੰਧੀ ਧਮਕੀ ਦਿੱਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਤੇ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਸਕੂਲ ਦੇ ਅੰਦਰ ਤੇ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕੋਈ ਸ਼ੱਕੀ ਵਸਤੂ ਜਾਂ ਧਮਾਕਾਖੇਜ਼ ਸਮੱਗਰੀ ਨਾ ਮਿਲਣ ਦੀ ਸੂਚਨਾ ਹੈ। ਪੁਲਿਸ ਵਲੋਂ ਈ-ਮੇਲ ਦੀ ਜਾਂਚ ਕਰਕੇ ਇਸ ਦੇ ਸਰੋਤ ਦਾ ਪਤਾ ਲਗਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਸਕੂਲ ਵਿਚ ਹਾਲਾਤ ਆਮ ਦੱਸੇ ਜਾ ਰਹੇ ਹਨ

ਪਿਛਲੀ ਖ਼ਬਰ ਉਗਰ ਔਲਖ (ਅਜਨਾਲਾ) ਵਿਖੇ ‘ਪੰਜਾਬ ਬਚਾਓ ਰੈਲੀ’ ’ਚ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪਹੁੰਚੇ ਅਗਲੀ ਖ਼ਬਰ ਪੰਜਾਬ ਪੁਲਿਸ ਦਾ ਘੇਰਾ ਤੋੜ ਗਮਾਡਾ ਦਫ਼ਤਰ ਅੰਦਰ ਦਾਖ਼ਲ ਹੋਏ ‘ਆਪ’ ਵਰਕਰ