24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ 6 ਮਹੀਨਿਆਂ ਵਿਚ ਕਰੇਗੀ ਪੰਜਾਬ ਨੂੰ ਨਸ਼ਾ ਮੁਕਤ- ਠਾਕੁਰ ਜੈ ਰਾਮ

ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)- ਨਸ਼ਾ ਪੰਜਾਬ ਦੀ ਮੁੱਖ ਸਮੱਸਿਆ ਹੈ ਤੇ ਭਾਰਤੀ ਜਨਤਾ ਪਾਰਟੀ ਸੂਬੇ ਵਿਚ...

ਅਜੀਤ ਡੈਸਕ 24-09-2026

ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)- ਨਸ਼ਾ ਪੰਜਾਬ ਦੀ ਮੁੱਖ ਸਮੱਸਿਆ ਹੈ ਤੇ ਭਾਰਤੀ ਜਨਤਾ ਪਾਰਟੀ ਸੂਬੇ ਵਿਚ ਸਰਕਾਰ ਬਣਨ ’ਤੇ 6 ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰੇਗੀ। ਕਸ਼ਮੀਰ ਵਿਚ ਅੱਤਵਾਦ ਦਾ ਖਾਤਮਾ ਅਤੇ ਦੇਸ਼ ਦੇ ਕਈ ਸੂਬਿਆਂ ਵਿਚੋਂ ਨਕਸਲਵਾਦ ਨੂੰ ਖ਼ਤਮ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੇ ਹਨ। ਇਹ ਪ੍ਰਗਟਾਵਾ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਠਾਕੁਰ ਜੈ ਰਾਮ ਨੇ ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਪਦਰਾਣਾ ਦੇ ਇਕ ਪੈਲੇਸ ਵਿਚ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਦੀ ਅਗਵਾਈ ਹੇਠ ਕਰਵਾਈ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।

ਠਾਕੁਰ ਜੈ ਰਾਮ ਨੇ ਕਿਹਾ ਕਿ 2022 ਤੋਂ 2024 ਤੱਕ ਪੰਜਾਬ ਵਿਚ ਨਸ਼ੇ ਦੇ 33 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਨਸ਼ੇ ਨਾਲ ਮਰ ਰਿਹਾ ਹੈ ਤੇ ਸੂਬਾ ਸਰਕਾਰ ਤੀਰਥਾ ਯਾਤਰਾਵਾਂ ’ਤੇ ਲੋਕਾਂ ਨੂੰ ਭੇਜ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਤੀਰਥ ਯਾਤਰਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਿੱਤ ਨਸ਼ਿਆਂ ਨਾਲ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਚ ਭਾਵੇਂ ਕਾਨੂੰਨ ਸਖ਼ਤ ਹਨ ਪਰ ਸਮਾਜ ਨੂੰ ਵੀ ਸਖ਼ਤ ਹੋਣ ਦੀ ਲੋੜ ਹੈ।

ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਮਹਾਸਭਾ ਦਾ ਕੌਮੀ ਪ੍ਰਧਾਨ ਬਣਨ 'ਤੇ ਸਤਨਾਮ ਸਿੰਘ ਅਜਨਾਲਾ ਦਾ ਚੋਗਾਵਾਂ ਵਿਖੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀਆਂ ਗੱਲਾਂ ’ਤੇ ਫਿਲਹਾਲ ਵਿਰਾਮ