ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ)- ਨੌਜਵਾਨ ਅਕਾਲੀ ਆਗੂ ਤੇ ਕੋਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ) ਕੰਵਲਪ੍ਰੀਤ ਸਿੰਘ ਕਾਕੀ ਨੇ ਵਿਧਾਨ ਸਭਾ ਹਲਕਾ ਕਾਦੀਆਂ ਦਾ ਹਲਕਾ ਇੰਚਾਰਜ ਬਣਨ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਵਰਕਰਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿਚ ਅਰਦਾਸ ਬੇਨਤੀ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।
ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਦਾ ਹਾਂ ਜਿੰਨ੍ਹਾਂ ਨੇ ਅਪਾਰ ਕਿਰਪਾ ਕਰਕੇ ਮੈਨੂੰ ਕਾਦੀਆਂ ਹਲਕੇ ਦੀ ਸੇਵਾ ਬਖਸ਼ਿਸ਼ ਕੀਤੀ ਹੈ ਉਥੇ ਮੈਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਮੇਰੇ ਤੇ ਭਰੋਸਾ ਕਰਕੇ ਮੈਨੂੰ ਕਾਦੀਆਂ ਹਲਕੇ ਦਾ ਇੰਚਾਰਜ ਬਣਾ ਕੇ ਸੇਵਾ ਕਰਨ ਦਾ ਮੋਕਾ ਬਖਸ਼ਿਆ।
ਇਸ ਮੌਕੇ ਤੇ ਕਾਕੀ ਦੇ ਨਾਲ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਸ ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਪ੍ਰੀਤ ਸਿੰਘ ਰਿਆੜ, ਚੇਤਨ ਸਿੰਘ ਜੰਡੂ, ਸੁਖਪਾਲ ਸਿੰਘ ਐਮ. ਡੀ., ਅਵਤਾਰ ਸਿੰਘ ਕਾਲਾ ਬਾਲਾ ਦਿਲਬਾਗ ਸਿੰਘ ਗੁਰਦਾਸ ਨੰਗਲ, ਮਨਜੀਤ ਸਿੰਘ ਕੰਗ ਸਾਬਕਾ ਸੰਮਤੀ ਮੈਂਬਰ, ਬਾਬਾ ਨੱਥਾ ਸਿੰਘ ਸੰਧਵਾ, ਮੇਹਰਬਾਨ ਸਿੰਘ, ਬਲਦੇਵ ਸਿੰਘ ਕੋਟ ਸੰਤੋਖ ਰਾਏ, ਮਿੰਟਾ ਆਲੋਵਾਲ, ਸਿਮਰਤਪਾਲ ਸਿੰਘ ਭਾਟੀਆ, ਸਮਨਦੀਪ ਸਿੰਘ ਆਦਿ ਅਕਾਲੀ ਵਰਕਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।