25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅਸੀਂ ਸਾਰੇ ਚਾਹੁੰਦੇ ਹਾਂ ਗਿਆਨੇਸ਼ ਕੁਮਾਰ ਅਸਤੀਫਾ ਦੇਣ - ਤੇਜਸਵੀ ਯਾਦਵ

ਪਟਨਾ, 25 ਸਤੰਬਰ - ਐਸ.ਆਈ.ਆਰ. ਪ੍ਰਕਿਰਿਆ ਵਿਚ ਖਾਮੀਆਂ 'ਤੇ ਦੋ ਚੋਣ ਕਮਿਸ਼ਨਰਾਂ ਵਲੋਂ ਇਤਰਾਜ਼ ਜਤਾਉਣ ਬਾਰੇ 'ਇੰਡੀਅਨ ਐਕਸਪ੍ਰੈਸ' ਦੀ ਰਿਪੋਰਟ 'ਤੇ ਪ੍ਰਤੀਕਿਰਿਆ ਦਿੰਦਿਆਂ ਬਿਹਾਰ...

ਅਜੀਤ ਡੈਸਕ 25-09-2026

ਪਟਨਾ, 25 ਸਤੰਬਰ - ਐਸ.ਆਈ.ਆਰ. ਪ੍ਰਕਿਰਿਆ ਵਿਚ ਖਾਮੀਆਂ 'ਤੇ ਦੋ ਚੋਣ ਕਮਿਸ਼ਨਰਾਂ ਵਲੋਂ ਇਤਰਾਜ਼ ਜਤਾਉਣ ਬਾਰੇ 'ਇੰਡੀਅਨ ਐਕਸਪ੍ਰੈਸ' ਦੀ ਰਿਪੋਰਟ 'ਤੇ ਪ੍ਰਤੀਕਿਰਿਆ ਦਿੰਦਿਆਂ ਬਿਹਾਰ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ, "ਜਿਸ ਤਰੀਕੇ ਨਾਲ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਉਸ ਤੋਂ ਸਾਫ਼ ਹੈ ਕਿ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ। ਇਹ ਗੱਲ ਉਦੋਂ ਸਪੱਸ਼ਟ ਹੋਈ ਜਦੋਂ ਦੋ ਚੋਣ ਕਮਿਸ਼ਨਰਾਂ ਨੇ ਇਸ ਬਾਰੇ ਖੁਲਾਸਾ ਕੀਤਾ ਅਤੇ ਉਦੋਂ ਤੋਂ ਹੀ ਇਹ ਮਾਮਲਾ ਅਖਬਾਰ ਰਾਹੀਂ ਸਾਰਿਆਂ ਦੇ ਸਾਹਮਣੇ ਆਇਆ ਹੈ। ਅਸੀਂ ਸਾਰੇ ਚਾਹੁੰਦੇ ਹਾਂ ਕਿ ਉਹ (ਗਿਆਨੇਸ਼ ਕੁਮਾਰ) ਅਸਤੀਫਾ ਦੇਣ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਇਹ ਬੇਇਨਸਾਫ਼ੀ ਹੈ; ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ... ਅੱਜ ਰਾਸ਼ਟਰੀ ਜਨਤਾ ਦਲ ਨੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿਚ ਰੋਸ ਪ੍ਰਦਰਸ਼ਨ ਕੀਤੇ... ਜੇਕਰ ਗ੍ਰਿਫਤਾਰੀ ਨਹੀਂ ਹੁੰਦੀ, ਤਾਂ ਲੰਬੀ ਲੜਾਈ ਲੜੀ ਜਾਵੇਗੀ। ਅਸੀਂ ਇਸ ਬੇਇਨਸਾਫ਼ੀ ਵਿਰੁੱਧ ਲੜਾਂਗੇ।"

 

ਪਿਛਲੀ ਖ਼ਬਰ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਰੋਸ ਮਾਰਚ ਕਰ ਰਹੇ 'ਐੱਸ.ਐੱਫ.ਆਈ.' ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ 'ਲਿਆ ਹਿਰਾਸਤ ਵਿਚ ਅਗਲੀ ਖ਼ਬਰ ਅਵਾਰਾ ਕੁੱਤੇ ਨੇ ਇਕ ਤਿੰਨ ਸਾਲਾ ਬੱਚੇ ਅਤੇ ਇਕ ਔਰਤ ਨੂੰ ਕੀਤਾ ਜਖ਼ਮੀ