ਝਬਾਲ, (ਅੰਮ੍ਰਿਤਸਰ), 26 ਸਤੰਬਰ (ਸਰਬਜੀਤ ਸਿੰਘ)- ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਦੇ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਬੀਤੀ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸੋਨੂੰ ਕੰਡਾ ਨਾਂਅ ਦੇ ਇਕ ਵਿਅਕਤੀ ਦੋ ਅੱਡਾ ਗੱਗੋਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਕਰਦਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੀ ਕੋਈ ਪੁਰਾਣੀ ਰੰਜਸ਼ ਚੱਲ ਰਹੀ ਸੀ ਕਿ ਬੀਤੀ ਰਾਤ ਇਨ੍ਹਾਂ ਦਾ ਆਪਸ ਵਿਚ ਟਾਕਰਾ ਹੋ ਗਿਆ, ਜਿਸ ’ਤੇ ਆਪਸ ਵਿਚ ਹੋਈ ਤੂੰ ਤੂੰ ਮੈਂ ਤੋਂ ਬਾਅਦ ਸੋਨੂੰ ਕੰਡਾ, ਜਿਸ ਦੇ ਨਾਲ ਕੁਝ ਹੋਰ ਵੀ ਵਿਅਕਤੀ ਸਨ, ਨੇ ਅਕਾਲੀ ਆਗੂ ਨਵੀ ਨੂੰ ਗੋਲੀ ਮਾਰ ਦਿੱਤੀ। ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਥਾਣਾ ਝਬਾਲ ਦੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਗਏ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਝਬਾਲ ਇਲਾਕੇ ਵਿਚ ਚੱਲ ਰਹੀਆਂ ਗੋਲੀ ਦੀਆਂ ਵਾਰਦਾਤਾਂ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋਇਆ ਹੈ।
ਤਾਜ਼ਾ ਖ਼ਬਰਾਂ
Free
ਅੱਡਾ ਗੱਗੋਬੂਹਾ ਦੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ
ਝਬਾਲ, (ਅੰਮ੍ਰਿਤਸਰ), 26 ਸਤੰਬਰ (ਸਰਬਜੀਤ ਸਿੰਘ)- ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਦੇ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਬੀਤੀ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਅਜੀਤ ਡੈਸਕ
26-09-2026