26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਲੋਂ 5,000 ਨਸ਼ੀਲੀਆਂ ਗੋਲੀਆਂ ਬਰਾਮਦ

ਜਲੰਧਰ, 26 ਸਤੰਬਰ (ਹੈਪੀ) - ਆਤਿਸ਼ ਭਾਟੀਆ ਏਸੀਪੀ ਵੈਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁਝ ਨੌਜਵਾਨ...

ਅਜੀਤ ਡੈਸਕ 26-09-2026

ਜਲੰਧਰ, 26 ਸਤੰਬਰ (ਹੈਪੀ) - ਆਤਿਸ਼ ਭਾਟੀਆ ਏਸੀਪੀ ਵੈਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁਝ ਨੌਜਵਾਨ ਦੁਸਹਿਰਾ ਗਰਾਊਂਡ ਵਿਚ ਨਸ਼ੇ ਦਾ ਸੇਵਨ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਹ ਵੀਡੀਓ ਲਗਭਗ ਤਿੰਨ ਦਿਨ ਪੁਰਾਣੀ ਦੱਸੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 5 ਦੇ ਖੇਤਰ ਵਿਚ ਪਿਛਲੇ ਇਕ ਹਫ਼ਤੇ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 3 ਐਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਨਸ਼ੇ ਦੀ ਆਦਤ ਤੋਂ ਪੀੜਤ 25 ਨੌਜਵਾਨਾਂ ਨੂੰ ਓਟ ਕਲੀਨਿਕ/ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਦੁਸਹਿਰਾ ਗਰਾਊਂਡ ਵਿਚ ਮੌਜੂਦ ਕਈ ਵੀਰਾਨ ਪਈਆਂ ਇਮਾਰਤਾਂ ਅਤੇ ਕਮਰਿਆਂ ਨੂੰ ਸਥਾਨਕ ਆਗੂਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੰਦ ਕਰਵਾਇਆ ਗਿਆ ਹੈ, ਤਾਂ ਜੋ ਇਨ੍ਹਾਂ ਥਾਵਾਂ ਦੀ ਨਸ਼ੇ ਦੀ ਵਰਤੋਂ ਲਈ ਦੁਰਵਰਤੋਂ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਇਸੇ ਇਲਾਕੇ ਵਿਚੋਂ 5,000 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਕਾਸੋ ਆਪ੍ਰੇਸ਼ਨ ਅਤੇ ਲਗਾਤਾਰ ਪੈਟਰੋਲਿੰਗ ਰਾਹੀਂ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਅਤੇ ਵਰਤੋਂ ਨੂੰ ਰੋਕਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਨਸ਼ਿਆਂ ਦੀ ਵਰਤੋਂ, ਵਿਕਰੀ ਜਾਂ ਇਸ ਨਾਲ ਸੰਬੰਧਿਤ ਕੋਈ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ 112 ਹੈਲਪਲਾਈਨ ’ਤੇ ਦਿੱਤੀ ਜਾਵੇ, ਤਾਂ ਜੋ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਕੇ ਅਜਿਹੀਆਂ ਗਤੀਵਿਧੀਆਂ ’ਤੇ ਰੋਕ ਲਗਾਈ ਜਾ ਸਕੇ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਗਮਾ ਜਿੱਤਣ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਮੱਧ ਪ੍ਰਦੇਸ਼ - ਗਣੇਸ਼ ਮੂਰਤੀ ਵਿਸਰਜਨ ਦੌਰਾਨ ਡੁੱਬਣ ਨਾਲ ਦੋ ਨੌਜਵਾਨਾਂ ਦੀ ਮੌਤ