ਦਿੜ੍ਹਬਾ ਮੰਡੀ (ਸੰਗਰੂਰ), 26 ਸਤੰਬਰ (ਜਸਵੀਰ ਸਿੰਘ ਔਜਲਾ)- ਕੇਂਦਰੀ ਮੰਤਰੀ ਕਪਿਲ ਮਿਸ਼ਰਾ ਪਿੰਡ ਤੂਰਵੰਨਜਾਰਾ ਵਿਖੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਪਰਿਵਾਰ ਤੋਂ ਵਾਪਰੀ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।
ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਹੱਥ ਲਿਖੀ ਚਿੱਠੀ ਕਪਿਲ ਮਿਸ਼ਰਾ ਰਾਹੀਂ ਭੇਜੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਉਹ ਆਪਣਾ ਪੱਖ ਗ੍ਰਹਿ ਮੰਤਰੀ ਅੱਗੇ ਰੱਖਣਾ ਚਾਹੁੰਦੇ ਹਨ।