27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂ ਹਰ ਸਹਾਏ ਪਹੁੰਚੇ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 27 ਸਤੰਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ...

ਅਜੀਤ ਡੈਸਕ 27-09-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 27 ਸਤੰਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂ ਹਰ ਸਹਾਏ ਪਹੁੰਚੇ। ਉਨ੍ਹਾਂ ਨੇ ਸਵੇਰੇ 11 ਵਜੇ ਯਾਤਰਾ ਵਿਚ ਸ਼ਾਮਲ ਹੋ ਕੇ ਰੈਲੀ ਨੂੰ ਸੰਬੋਧਨ ਕਰਨਾ ਸੀ, ਪਰ ਕਿਸੇ ਕਾਰਨ ਉਨ੍ਹਾਂ ਦੇ ਪਹੁੰਚਣ ਵਿਚ ਕਰੀਬ ਚਾਰ ਘੰਟਿਆਂ ਦੀ ਦੇਰੀ ਹੋ ਗਈ।

ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾ ਜਹਾਜ਼ ਗੁਰੂ ਹਰ ਸਹਾਏ ਦੀ ਦਾਣਾ ਮੰਡੀ ਵਿਖੇ ਪਹੁੰਚਿਆ। ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਉਨ੍ਹਾਂ ਦੇ ਪੁੱਤਰ ਅਨਮੀਤ ਸਿੰਘ ਹੀਰਾ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਸਮੇਤ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਜਨ ਲਾਲ ਸ਼ਰਮਾ ਨੇ ਉੱਥੇ ਮੌਜੂਦ ਬੱਚਿਆਂ ਅਤੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ। ਬੱਚਿਆਂ ਅਤੇ ਬਜ਼ੁਰਗਾਂ ਨੇ ਵੀ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਭਾਜਪਾ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਦੇ ਦੇਰੀ ਨਾਲ ਪਹੁੰਚਣ ਕਾਰਨ ਉਹ ਗੁਰੂ ਹਰ ਸਹਾਏ ਵਿਖੇ ਹੋਣ ਵਾਲੀ ਨਸ਼ਾ ਮੁਕਤ ਯਾਤਰਾ ਵਿਚ ਸ਼ਾਮਲ ਨਹੀਂ ਹੋ ਸਕੇ ਅਤੇ ਇਸ ਤੋਂ ਬਾਅਦ ਉਹ ਆਪਣੇ ਕਾਫ਼ਲੇ ਸਮੇਤ ਮਮਦੋਟ ਲਈ ਰਵਾਨਾ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਯਤਨ ਕਰੇਗੀ ਅਤੇ ਇਸ ਮਾਮਲੇ ਵਿਚ ਸਿਰਫ਼ ਵਾਅਦੇ ਕਰਨ ਦੀ ਬਜਾਏ ਠੋਸ ਕਦਮ ਚੁੱਕਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਭਾਜਪਾ ਦੇ ਛੋਟੇ ਤੋਂ ਲੈ ਕੇ ਵੱਡੇ ਆਗੂ ਅਤੇ ਵਰਕਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਲੋਕਾਂ ਤੱਕ ਪਹੁੰਚ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪੰਜਾਬ ਦੇ ਵਿਕਾਸ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣ। ਭਜਨ ਲਾਲ ਸ਼ਰਮਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸੱਤਾ ਵਿਚ ਲਿਆਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਰਾਜਸਥਾਨ ਦੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।

ਪਿਛਲੀ ਖ਼ਬਰ ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ- ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅਗਲੀ ਖ਼ਬਰ ਤਰਨਜੀਤ ਸਿੰਘ ਸੰਧੂ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ