ਓਠੀਆ/ ਅੰਮ੍ਰਿਤਸਰ, 27 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਟਨਾਣਾ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅੱਜ 100 ਪਰਿਵਾਰ ਬਲਜਿੰਦਰ ਸਿੰਘ ਥਾਂਦੇ ਦੀ ਅਗਵਾਈ ਹੇਠ ਨੰਬਰਦਾਰ ਜੁਗਰਾਜ ਸਿੰਘ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਦਿਲਬਾਗ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਟਨਾਣਾ ਤੋਂ 100 ਦੇ ਕਰੀਬ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ।
ਜਿੰਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਬਲਜਿੰਦਰ ਸਿੰਘ ਥਾਂਦਾ ਅਤੇ ਸਰਪ੍ਰਸਤ ਜਸਕਰਨ ਸਿੰਘ ਲੋਪੋਕੇ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਫੋਟੋ ਵਾਲੇ ਮਫਰਲ ਪਾ ਕੇ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਸ਼ਾਮਿਲ ਹੋਏ ਪਰਿਵਾਰਾਂ ਨੇ ਵਿਧਾਨ ਸਭਾ ਚੋਣਾਂ 2027 ਵਿਚ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਤਾਉਣ ਦਾ ਹਾਈ ਕਮਾਂਡ ਨੂੰ ਭਰੋਸਾ ਦਿੱਤਾ।