28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵੋਟਰ ਸੂਚੀਆਂ ’ਚ ਗੜਬੜੀਆਂ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੋਟਰ ਸੂਚੀਆਂ ਵਿਚ ਕਥਿਤ ਗੜਬੜੀਆਂ ਅਤੇ ਵੋਟਾਂ ਕੱਟੇ ਜਾਣ ਦੇ ਮਾਮਲੇ ਨੂੰ ਲੈ ਕੇ ਆਲ ਇੰਡੀਆ ਕਾਂਗਰਸ...

ਅਜੀਤ ਡੈਸਕ 28-09-2026

ਬਠਿੰਡਾ, 28 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੋਟਰ ਸੂਚੀਆਂ ਵਿਚ ਕਥਿਤ ਗੜਬੜੀਆਂ ਅਤੇ ਵੋਟਾਂ ਕੱਟੇ ਜਾਣ ਦੇ ਮਾਮਲੇ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ’ਤੇ ਬਠਿੰਡਾ ਵਿਚ ਕਾਂਗਰਸ ਵਲੋਂ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਤਲੇ ਫੂਕੇ।
ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਦਿਆਂ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਅਤੇ ਕੱਟੀਆਂ ਗਈਆਂ ਵੋਟਾਂ ਦੀ ਨਿਰਪੱਖ ਜਾਂਚ ਕਰਵਾ ਕੇ ਬਹਾਲ ਕਰਨ ਦੀ ਮੰਗ ਕੀਤੀ। ਰਾਜਨ ਗਰਗ ਤੇ ਪ੍ਰੀਤਮ ਸਿੰਘ ਕੋਟਭਾਈ ਨੇ ਦੋਸ਼ ਲਾਇਆ ਕਿ ਵੋਟਰ ਸੂਚੀਆਂ ਵਿਚ ਗੜਬੜੀਆਂ ਕਰਕੇ ਲੋਕਾਂ ਦੇ ਵੋਟ ਦੇ ਅਧਿਕਾਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗੀ। 

ਪਿਛਲੀ ਖ਼ਬਰ ਪੰਜਾਬ ਚ ਭਾਜਪਾ ਦੀ ਸਰਕਾਰ ਆਉਣ 'ਤੇ ਨਸ਼ਾ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੇ ਜਾਣਗੇ ਮੁਫ਼ਤ ਮਕਾਨ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਭਾਰਤੀ ਤੱਟ ਰੱਖਿਅਕ ਨੇ ਸਫਲਤਾਪੂਰਵਕ ਟਾਲਿਆ ਸਮੁੰਦਰ ਚ ਇਕ ਵੱਡੀ ਘਟਨਾ ਨੂੰ