28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪੁੱਜੀ ਨਡਾਲਾ

ਨਡਾਲਾ (ਕਪੂਰਥਲਾ), 28 ਸਤੰਬਰ (ਰਘਬਿੰਦਰ ਸਿੰਘ) — ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮਕਸਦ...

ਅਜੀਤ ਡੈਸਕ 28-09-2026

ਨਡਾਲਾ (ਕਪੂਰਥਲਾ), 28 ਸਤੰਬਰ (ਰਘਬਿੰਦਰ ਸਿੰਘ) — ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਨਡਾਲਾ ਪੁੱਜੀ। ਯਾਤਰਾ ਦੇ ਨਡਾਲਾ ਪਹੁੰਚਣ ’ਤੇ ਅਮਨਦੀਪ ਸਿੰਘ ਗੋਰਾ ਗਿੱਲ, ਸੌਰਵ ਖੁੱਲਰ ਤੇ ਹੋਰਨਾਂ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ।ਇਸ ਮੌਕੇ ਸੀਨੀਅਰ ਭਾਜਪਾ ਆਗੂ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇਕ ਪਾਰਟੀ ਜਾਂ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਦੇ ਨਾਲ-ਨਾਲ ਪਰਿਵਾਰਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਜ਼ਿਕਰਯੋਗ ਹੈ ਕਿ ਭਾਜਪਾ ਵਲੋਂ ਇਹ ਯਾਤਰਾ 18 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਕੱਢੀ ਜਾ ਰਹੀ ਹੈ ਅਤੇ ਪਾਰਟੀ ਅਨੁਸਾਰ ਇਸ ਦਾ ਮਕਸਦ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨਾ ਹੈ।

ਪਿਛਲੀ ਖ਼ਬਰ ਪਿੰਡ ਬਾਗੜੀਆਂ ਦੀ ਧੀ ਰਵਨੀਤ ਕੌਰ ਸੋਹੀ ਨੇ ਆਸਟ੍ਰੇਲੀਆ 'ਚ ਗੱਡੇ ਝੰਡੇ, ਜਿੱਤਿਆ ਮਿਸ ਅਰਥ ਆਸਟ੍ਰੇਲੀਆ 2026 ਏਅਰ ਰਨਰਅ... ਅਗਲੀ ਖ਼ਬਰ ਪੰਜਾਬ ਚ ਭਾਜਪਾ ਦੀ ਸਰਕਾਰ ਆਉਣ 'ਤੇ ਨਸ਼ਾ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੇ ਜਾਣਗੇ ਮੁਫ਼ਤ ਮਕਾਨ - ਕੇਵਲ ਸਿੰਘ ਢਿੱਲੋਂ