29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬੱਸ ਸਟੈਂਡ ’ਤੇ 70 ਸਾਲਾ ਬਜ਼ੁਰਗ ਦੀ ਲਾਸ਼ ਮਿਲੀ

ਸਨੌਰ, (ਪਟਿਆਲਾ), 29 ਸਤੰਬਰ (ਗੀਤਵਿੰਦਰ ਸਿੰਘ ਸੋਖਲ)- ਜ਼ਿਲ੍ਹਾ ਪਟਿਆਲਾ ਅਧੀਨ ਸਨੌਰ ਸ਼ਹਿਰ ਦੇ ਬੱਸ ਸਟੈਂਡ ਵਿਚ ਕਰੀਬ 70 ਸਾਲਾ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ ਗਿਆ।

ਅਜੀਤ ਡੈਸਕ 29-09-2026

ਸਨੌਰ, (ਪਟਿਆਲਾ), 29 ਸਤੰਬਰ (ਗੀਤਵਿੰਦਰ ਸਿੰਘ ਸੋਖਲ)- ਜ਼ਿਲ੍ਹਾ ਪਟਿਆਲਾ ਅਧੀਨ ਸਨੌਰ ਸ਼ਹਿਰ ਦੇ ਬੱਸ ਸਟੈਂਡ ਵਿਚ ਕਰੀਬ 70 ਸਾਲਾ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਨੌਰ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਬੱਸ ਸਟੈਂਡ ਵਿਚ ਹੀ ਰਹਿ ਰਿਹਾ ਸੀ। ਦੱਸਿਆ ਗਿਆ ਕਿ ਉਹ ਟਰੱਕਾਂ ਨਾਲ ਕੰਡਕਟਰ ਵਜੋਂ ਕੰਮ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ। ਬੀਤੀ ਰਾਤ ਉਹ ਬੱਸ ਸਟੈਂਡ ਵਿਚ ਸੁੱਤਾ ਸੀ। ਸਵੇਰੇ ਜਦੋਂ ਹੋਰ ਵਿਅਕਤੀਆਂ ਨੇ ਉਸ ਨੂੰ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਪਿਛਲੀ ਖ਼ਬਰ ਮੀਂਹ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਘਟਿਆ ਤਾਪਮਾਨ ਅਗਲੀ ਖ਼ਬਰ ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਟੀਮ ਨੇ ਸ਼ਾਟਗਨ ਸ਼ੂਟਿੰਗ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ