ਚੰਡੀਗੜ੍ਹ, 30 ਸਤੰਬਰ - ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਗਈ ਹੈ। ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ
ਮਾਮਲਾ 6,000 ਕਰੋੜ ਰੁਪਏ ਦੇ ਕਥਿਤ ਅੰਤਰਰਾਸ਼ਟਰੀ ਸਿੰਥੈਟਿਕ ਡਰੱਗ ਰੈਕੇਟ ਦੀ ਪੁਰਾਣੀ ਜਾਂਚ ਨਾਲ ਜੋੜਿਆ ਜਾਂਦਾ ਰਿਹਾ ਹੈ। ਪਹਿਲਾਂ ਵੀ ਮਜੀਠੀਆ ਤੋਂ ਇਸ ਮਾਮਲੇ ਵਿਚ ਪੁੱਛਗਿੱਛ ਹੋ ਚੁੱਕੀ ਹੈ।ਜਗਦੀਸ਼ ਭੋਲਾ ਨੂੰ ਵੀ ਹੁਣ 5 ਅਕਤੂਬਰ ਨੂੰ ਹੀ ਪੁੱਛਗਿੱਛ ਲਈ ਬੁਲਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਜਾਂਚ ਦੌਰਾਨ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਸਵਾਲ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਡਰੱਗ ਮਾਮਲੇ 'ਚ ਐੱਸ.ਆਈ.ਟੀ. ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ
ਚੰਡੀਗੜ੍ਹ, 30 ਸਤੰਬਰ - ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਗਈ ਹੈ। ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ ਮਜੀਠੀਆ...
ਅਜੀਤ ਡੈਸਕ
30-09-2026