30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਦੌਰੇ ਤੋਂ ਪਹਿਲਾਂ ਗ੍ਰਹਿ ਮੰਤਰੀ ਸ਼ਾਹ ਦਾ ਟਵੀਟ, ਸਾਧੇ ਨਿਸ਼ਾਨੇ

ਨਵੀਂ ਦਿੱਲੀ, 30 ਸਤੰਬਰ- ਜਲੰਧਰ ਦੌਰੇ ਤੋਂ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ 'ਆਪ' (AAP) ਸਰਕਾਰ ਦੇ ਮਾੜੇ ਪ੍ਰਸ਼ਾਸਨ ਕਾਰਨ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ।

ਅਜੀਤ ਡੈਸਕ 30-09-2026

ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਇਕ ਨਿਰਣਾਇਕ ਲੜਾਈ ਲੜ ਰਹੇ ਹਨ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਕਰਨ ਦੇ ਮਕਸਦ ਨਾਲ, ਭਾਜਪਾ ਨੇ 18 ਸਤੰਬਰ ਨੂੰ 'ਨਸ਼ਾ-ਮੁਕਤ ਪੰਜਾਬ ਯਾਤਰਾ' ਦੀ ਸ਼ੁਰੂਆਤ ਕੀਤੀ ਸੀ। ਇਹ ਯਾਤਰਾ ਪੰਜਾਬ ਦੇ ਹਰ ਪਿੰਡ ਤੱਕ ਪਹੁੰਚੀ, ਜਿਸ ਦੌਰਾਨ ਲੋਕਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ ਗਈ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।

ਅੱਜ ਜਲੰਧਰ ਵਿਖੇ ਇਸ ਯਾਤਰਾ ਦੀ ਸਮਾਪਤੀ ਮੌਕੇ ਮੈਂ ਪੰਜਾਬ ਦੇ ਨਿਵਾਸੀਆਂ ਨਾਲ ਸਿੱਧਾ ਸੰਵਾਦ ਰਚਾਵਾਂਗਾ ਅਤੇ ਨਸ਼ਿਆਂ ਦੀ ਮਾਰ ਝੱਲ ਰਹੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਵਿੱਚ ਵੀ ਸ਼ਰੀਕ ਹੋਵਾਂਗਾ।

ਪਿਛਲੀ ਖ਼ਬਰ ਹੁਣ ਤੱਕ ਹੋਈਆਂ ਸਾਰੀਆਂ ਚੋਣਾਂ ਵਿਚ ਧੋਖਾਧੜੀ ਹੋਈ ਹੈ - ਤੇਜਸਵੀ ਯਾਦਵ ਅਗਲੀ ਖ਼ਬਰ ਮੇਰਾ ਪੱਖ ਸੁਣੇ ਬਗੈਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਇਆ ਫ਼ੈਸਲਾ- ਮਿੱਠੂ ਸਿੰਘ ਕਾਹਨੇਕੇ