01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਹੂਆ ਮੋਇਤਰਾ ਵਲੋਂ ਸੁਰੱਖਿਆ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 1 ਅਕਤੂਬਰ (ਪੀ.ਟੀ.ਆਈ.)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਸਰਕਾਰ...

ਅਜੀਤ ਡੈਸਕ 01-10-2026

ਨਵੀਂ ਦਿੱਲੀ, 1 ਅਕਤੂਬਰ (ਪੀ.ਟੀ.ਆਈ.)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਸਰਕਾਰ ਅਤੇ ਹੋਰਾਂ ਨੂੰ ਸੰਸਦ ਮੈਂਬਰ ਮਹੂਆ ਮੋਇਤਰਾ ਵਲੋਂ ਆਪਣੇ ਸੰਸਦੀ ਹਲਕੇ, ਕ੍ਰਿਸ਼ਨਨਗਰ ਦੇ ਦੌਰੇ ਦੌਰਾਨ ਲੋੜੀਂਦੀ ਸੁਰੱਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਅਦਾਲਤ ਨੇ ਮੋਇਤਰਾ ਦੀ ਪਟੀਸ਼ਨ ’ਤੇ ਜਵਾਬ ਮੰਗਿਆ, ਜਿਸ ਵਿਚ ਉਸਨੇ ਦੋਸ਼ ਲਗਾਇਆ ਸੀ ਕਿ ਨਾਦੀਆ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਸਨੂੰ ਸਰਕਟ ਹਾਊਸ ਤੋਂ ਬੇਦਖਲ ਕਰ ਦਿੱਤਾ, ਹਾਲਾਂਕਿ ਉਸਨੂੰ ਸੂਬਾ ਸਰਕਾਰ ਦੀ ਜਾਇਦਾਦ ਵਿਚ ਇਕ ਕਮਰਾ ਅਲਾਟ ਕੀਤਾ ਗਿਆ ਸੀ।

ਪਟੀਸ਼ਨ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਦੇ ਬੈਂਚ ਦੇ ਸਾਹਮਣੇ ਸੁਣਵਾਈ ਲਈ ਆਈ। ਸੂਬਾ ਸਰਕਾਰ ਅਤੇ ਕੇਂਦਰ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਹ ਪਟੀਸ਼ਨ ‘ਤੇ ਜਵਾਬ ਦਾਇਰ ਕਰਨਗੇ। ਬੈਂਚ ਨੇ ਹੁਕਮ ਦਿੱਤਾ ਕਿ ਜਵਾਬ ਇਕ ਹਫ਼ਤੇ ਦੇ ਅੰਦਰ ਦਾਇਰ ਕੀਤੇ ਜਾਣ ਅਤੇ ਪਟੀਸ਼ਨਕਰਤਾ ਉਸ ਤੋਂ ਬਾਅਦ ਇਕ ਹਫ਼ਤੇ ਦੇ ਅੰਦਰ ਆਪਣਾ ਜਵਾਬ ਦਾਇਰ ਕਰ ਸਕਦੀ ਹੈ। ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਫਿਰ ਕੀਤੀ ਜਾਵੇਗੀ।

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਪੁਸਤਕ ਪ੍ਰਕਾਸ਼ਨ ਮਾਮਲਾ, ਤਤਕਾਲੀ ਦੋ ਡਿਪਟੀ ਡਾਇਰੈਕਟਰ ਬਰੀ ਅਗਲੀ ਖ਼ਬਰ ਪੈਟਰੋਲ ’ਚ ਈਥਾਨੋਲ ਮਿਲਾਉਣਾ ਖੇਤੀਬਾੜੀ ਖੇਤਰ ਦੀ ਵਿਭਿੰਨਤਾ ਵੱਲ ਇਕ ਕਦਮ-ਗਡਕਰੀ