05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੀ.ਈ.ਸੀ. ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ

ਨਵੀਂ ਦਿੱਲੀ, 5 ਅਕਤੂਬਰ- ਸੁਪਰੀਮ ਕੋਰਟ ਅੱਜ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਦਾਇਰ ਦੋ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ।

ਅਜੀਤ ਡੈਸਕ 05-10-2026

ਨਵੀਂ ਦਿੱਲੀ, 5 ਅਕਤੂਬਰ- ਸੁਪਰੀਮ ਕੋਰਟ ਅੱਜ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਦਾਇਰ ਦੋ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਇਹ ਪਟੀਸ਼ਨਾਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਨਾਲ ਸੰਬੰਧਿਤ ਫੈਸਲਿਆਂ ਨਾਲ ਸੰਬੰਧਿਤ ਹਨ। ਇਹ ਦੋਸ਼ ਹੈ ਕਿ ਐਸ.ਆਈ.ਆਰ. ਨਾਲ ਸੰਬੰਧਿਤ ਲਗਭਗ 14 ਫੈਸਲੇ ਦੋ ਹੋਰ ਚੋਣ ਕਮਿਸ਼ਨਰਾਂ ਦੀ ਸਹਿਮਤੀ ਤੋਂ ਬਿਨਾਂ ਲਏ ਗਏ ਸਨ।

ਪਟੀਸ਼ਨਰਾਂ ਨੇ ਇਨ੍ਹਾਂ ਫੈਸਲਿਆਂ ਨੂੰ ਉਲਟਾਉਣ, ਗਿਆਨੇਸ਼ ਕੁਮਾਰ 'ਤੇ ਮੁਕੱਦਮਾ ਚਲਾਉਣ ਅਤੇ ਐਸ.ਆਈ.ਆਰ. ਤੋਂ ਵੋਟਰਾਂ ਦੇ ਨਾਮ ਹਟਾਉਣ ਦੀ ਐਸ.ਆਈ.ਟੀ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੀ.ਈ.ਸੀ. ਨੂੰ ਅੰਤਿਮ ਫੈਸਲਾ ਆਉਣ ਤੱਕ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ।

ਸੀ.ਜੇ.ਆਈ. ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਪਟੀਸ਼ਨਾਂ ਵਿਚ ਕਿਹਾ ਗਿਆ ਹੈ ਕਿ 30 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਐਸ.ਆਈ.ਆਰ. ਦੌਰਾਨ 13 ਕਰੋੜ ਨਾਮ ਹਟਾਏ ਗਏ ਸਨ।

ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਤਿੰਨ ਦਿਨ ਮੀਂਹ ਦੀ ਚਿਤਾਵਨੀ ਜਾਰੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️