ਸੰਗਰੂਰ, 5 ਅਕਤੂਬਰ ( ਧੀਰਜ ਪਿਸ਼ੋਰੀਆ ) - ਸੰਗਰੂਰ ਲੋਕਲ ਰਾਇਸ ਮਿੱਲਰਜ਼ ਐਸੋਸੀਏਸ਼ਨ ਦੀ ਚੋਣ ਦੌਰਾਨ ਵਰਿੰਦਰਪਾਲ ਸਿੰਘ ਟੀਟੂ ਨੂੰ ਲਗਾਤਾਰ ਪੰਜਵੀਂ ਵਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਮਾਸਟਰ ਸ਼ੀਸ਼ਨ ਕੁਮਾਰ ਸਰਪ੍ਰਸਤ ਚੁਣੇ ਗਏ ਹਨ। ਵਰਿੰਦਰਪਾਲ ਸਿੰਘ ਟੀਟੂ ਸਾਬਕਾ ਖਜ਼ਾਨਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਦੇ ਪੀ.ਏ. ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਨਾਲ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਉਨ੍ਹਾਂ ਦੀ ਅਗਵਾਈ ਅਤੇ ਕਾਰਜਸ਼ੈਲੀ ’ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ।
ਚੋਣ ਪ੍ਰਕਿਰਿਆ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਵਰਿੰਦਰਪਾਲ ਸਿੰਘ ਟੀਟੂ ਦੇ ਨਾਮ ’ਤੇ ਸਹਿਮਤੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਮੁੜ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਰਾਇਸ ਮਿੱਲਰਜ਼ ਨੇ ਆਸ ਪ੍ਰਗਟਾਈ ਕਿ ਐਸੋਸੀਏਸ਼ਨ ਉਨ੍ਹਾਂ ਦੀ ਅਗਵਾਈ ਹੇਠ ਸੈਲਰ
ਉਦਯੋਗ ਨਾਲ ਸੰਬੰਧਿਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਬੰਧਿਤ ਵਿਭਾਗਾਂ ਅਤੇ ਸਰਕਾਰ ਦੇ ਸਾਹਮਣੇ ਉਠਾਉਂਦੀ ਰਹੇਗੀ ਅਤੇ ਮਿੱਲਰਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋ ਕੇ ਯਤਨ ਕੀਤੇ ਜਾਣਗੇ।
ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਉਪਰੰਤ ਵਰਿੰਦਰਪਾਲ ਸਿੰਘ ਟੀਟੂ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੜ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਰਾਇਸ ਮਿੱਲਰਜ਼ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਹੀ ਮੰਚ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਅਤੇ ਮਿਲਿੰਗ ਸੀਜ਼ਨ ਦੌਰਾਨ ਰਾਇਸ ਮਿੱਲਰਜ਼ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਸੋਸੀਏਸ਼ਨ ਵਲੋਂ ਇਨ੍ਹਾਂ ਮੁੱਦਿਆਂ ਨੂੰ ਇਕਜੁੱਟ ਹੋ ਕੇ ਉਠਾਇਆ ਜਾਵੇਗਾ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ! ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਸਿਰਫ਼ ਮਿੱਲਰਜ਼ ਦੀਆਂ ਸਮੱਸਿਆਵਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਸਰਕਾਰ ਅਤੇ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਕਾਇਮ ਕਰਕੇ ਝੋਨੇ ਦੀਖ਼ਰੀਦ ਅਤੇ ਮਿਲਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿਚ ਵੀ ਸਹਿਯੋਗ ਕਰੇਗੀ। ਉਨ੍ਹਾਂ ਨੇ ਸਮੂਹ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਦੇ ਹਰ ਮੈਂਬਰ ਦੀ ਆਵਾਜ਼ ਨੂੰ ਉਚਿਤ ਮੰਚ ਤੱਕ ਪਹੁੰਚਾਉਣ ਲਈ ਉਹ ਪੂਰੀ ਗੰਭੀਰਤਾ ਨਾਲ ਕੰਮ ਕਰਨਗੇ।
ਤਾਜ਼ਾ ਖ਼ਬਰਾਂ
Free
ਵਰਿੰਦਰਪਾਲ ਸਿੰਘ ਟੀਟੂ ਲਗਾਤਾਰ ਪੰਜਵੀਂ ਵਾਰ ਚੁਣੇ ਗਏ ਸੰਗਰੂਰ ਲੋਕਲ ਰਾਇਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ
ਸੰਗਰੂਰ, 5 ਅਕਤੂਬਰ ( ਧੀਰਜ ਪਿਸ਼ੋਰੀਆ ) - ਸੰਗਰੂਰ ਲੋਕਲ ਰਾਇਸ ਮਿੱਲਰਜ਼ ਐਸੋਸੀਏਸ਼ਨ ਦੀ ਚੋਣ ਦੌਰਾਨ ਵਰਿੰਦਰਪਾਲ ਸਿੰਘ ਟੀਟੂ ਨੂੰ ਲਗਾਤਾਰ ਪੰਜਵੀਂ ਵਾਰ ਐਸੋਸੀਏਸ਼ਨ...
ਅਜੀਤ ਡੈਸਕ
05-10-2026