ਲੁਧਿਆਣਾ, 5 ਅਕਤੂਬਰ - (ਰੂਪੇਸ਼ ਕੁਮਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸੇ ਵੀ ਅਧਿਕਾਰੀ ਨੂੰ ਦਫ਼ਤਰੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀ ਮੰਗਾਂ ਨੂੰ ਲੈ ਕੇ ਪਿੱਛੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਰਹੇ ਹਨ, ਮਗਰ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀਆਂ। ਇਸ ਕਾਰਨ ਅੱਜ ਉਹ ਫਿਰ ਤੋਂ ਧਰਨਾ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਏ ਹਨ ਅਤੇ ਅੱਜ ਉਨ੍ਹਾਂ ਨੇ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ। ਉਨ੍ਹਾਂ ਕਿਹਾ ਕਿ ਹਲੇ ਡੀ.ਸੀ. ਸਮੇਤ ਕਈ ਵੱਡੇ ਅਧਿਕਾਰੀ ਦਫ਼ਤਰ ਨਹੀਂ ਪਹੁੰਚੇ ਹਨ। ਜੇਕਰ ਉਹ ਦਫ਼ਤਰ ਨਹੀਂ ਪਹੁੰਚਦੇ ਤਾਂ ਉਹ ਉਨ੍ਹਾਂ ਦੇ ਘਰ ਦਾ ਵੀ ਘਿਰਾਓ ਕਰ ਸਕਦੇ ਹਾਂ।
ਤਾਜ਼ਾ ਖ਼ਬਰਾਂ
Free
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦੇ ਬਾਹਰ ਪ੍ਰਦਰਸ਼ਨ
ਲੁਧਿਆਣਾ, 5 ਅਕਤੂਬਰ - (ਰੂਪੇਸ਼ ਕੁਮਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ ਬਾਹਰ ਜੰਮ ਕੇ ਪ੍ਰਦਰਸ਼ਨ...
ਅਜੀਤ ਡੈਸਕ
05-10-2026