ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੀ ਘਟਨਾ ਸੰਬੰਧੀ ਡੀ.ਜੀ.ਪੀ ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਅੱਜ ਅਜਨਾਲਾ ਪਹੁੰਚੇ। ਉਨ੍ਹਾਂ ਵਲੋਂ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਮਾਮਲੇ ਸੰਬੰਧੀ ਪੁਲਿਸ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਗਈ।
ਇਸ ਉਪਰੰਤ ਪ੍ਰਵੀਨ ਕੁਮਾਰ ਸਿਨਹਾ ਸਿਵਲ ਹਸਪਤਾਲ ਅਜਨਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖ਼ਮੀ ਹੋਏ ਏ.ਐੱਸ.ਆਈ. ਸੁਖਚੈਨ ਸਿੰਘ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਡਾਕਟਰਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡੀ.ਜੀ.ਪੀ. ਲਾਅ ਐਂਡ ਆਰਡਰ ਵਲੋਂ ਮਾਮਲੇ ਸੰਬੰਧੀ ਪੁਲਿਸ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਲੋਂ ਘਟਨਾ ਦੀ ਜਾਂਚ ਅਤੇ ਦੋਸ਼ੀਆਂ ਤੱਕ ਪਹੁੰਚਣ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਲਈ ਗਈ। ਇਸ ਮੌਕੇ ਆਈ. ਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਡੀ.ਜੀ.ਪੀ. ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਜਾਣਿਆ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖ਼ਮੀ ਏ.ਐੱਸ.ਆਈ ਸੁਖਚੈਨ ਸਿੰਘ ਦਾ ਹਾਲ
ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੀ ਘਟਨਾ ਸੰਬੰਧੀ...
ਅਜੀਤ ਡੈਸਕ
05-10-2026