ਪੱਟੀ (ਤਰਨਤਾਰਨ), 6 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਪਿੰਡ ਤੂਤ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨੂੰ ਅੱਜ ਅਣਪਛਾਤੇ ਵਿਅਕਤੀਆਂ ਵਲੋਂ ਦਿਨ-ਦਿਹਾੜੇ ਗੋਲੀਆਂ ਮਾਰ ਦਿੱਤੀਆਂ ਗਈਆਂ।
ਗੰਭੀਰ ਗੋਲੀ ਲੱਗਣ ਕਾਰਨ ਅਸ਼ਵਨੀ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਚਮਕੌਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।