ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ, ਸ਼੍ਰੇਅਸ ਅਈਅਰ ਦਾ ਨਾਬਾਦ ਸੈਂਕੜਾ
ਲਖਨਊ, 6 ਅਕਤੂਬਰ- ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਪਹਿਲੇ ਟੀ-20 ਮੈਚ ਵਿਚ ਸ਼ਾਨਦਾਰ...
ਲਖਨਊ, 6 ਅਕਤੂਬਰ- ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਪਹਿਲੇ ਟੀ-20 ਮੈਚ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਦੇ ਹੀਰੋ ਕਪਤਾਨ ਸ਼੍ਰੇਅਸ ਅਈਅਰ ਰਹੇ, ਜਿਨ੍ਹਾਂ ਨੇ ਨਾਬਾਦ 102 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ 19.1 ਓਵਰਾਂ ਵਿਚ 171 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਟੀਮ ਵਲੋਂ ਸ਼ਾਈ ਹੋਪ ਅਤੇ ਸ਼ੇਰਫੇਨ ਰਦਰਫੋਰਡ ਨੇ ਅਰਧ-ਸੈਂਕੜੇ ਲਗਾ ਕੇ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ। 172 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਸ਼੍ਰੇਅਸ ਅਈਅਰ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਸਿਰਫ਼ 14.4 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ 'ਤੇ 172 ਦੌੜਾਂ ਬਣਾ ਲਈਆਂ।
ਅਈਅਰ ਨੇ ਆਪਣੀ ਪਾਰੀ ਦੌਰਾਨ 102 ਦੌੜਾਂ ਬਣਾਈਆਂ ਅਤੇ ਅੰਤ ਤੱਕ ਨਾਬਾਦ ਰਹੇ। ਇਸ ਜਿੱਤ ਨਾਲ ਭਾਰਤ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ ਹੈ।