07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਾਬਾ ਬੁੱਢਾ ਸਾਹਿਬ ਜੀ ਦਾ ਮੇਲਾ ਵੇਖਣ ਜਾਂਦੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ

ਭਿੱਖੀਵਿੰਡ, (ਤਰਨਤਾਰਨ), 7 ਸਤੰਬਰ (ਬੋਬੀ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਲਾਨਾ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਅਜੀਤ ਡੈਸਕ 07-10-2026

 ਭਿੱਖੀਵਿੰਡ, (ਤਰਨਤਾਰਨ), 7 ਸਤੰਬਰ (ਬੋਬੀ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਲਾਨਾ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕਰੀਬ 2 ਵਜੇ ਭਿੱਖੀਵਿੰਡ-ਅੰਮ੍ਰਿਤਸਰ ਰੋਡ ਸਥਿਤ ਬੀ.ਐਸ.ਐਫ਼. ਹੈੱਡਕਵਾਟਰ ਦੇ ਨਜ਼ਦੀਕ ਹੋਇਆ, ਜਦੋਂ ਇਕ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋਈ, ਜਿਸ ਵਿਚ ਤਿੰਨ ਨਾਬਾਲਗ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਮਾੜੀ ਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਮੋੜ ਕਲੋਨੀ ਭਿਖੀਵਿੰਡ, ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕਲਸੀਆ ਕਲਾਂ ਵਜੋਂ ਹੋਈ ਹੈ।

ਪਿਛਲੀ ਖ਼ਬਰ ਮੁਹਾਲੀ ਦੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ, ਵਿਦਿਆਰਥੀਆਂ ਨੂੰ ਘਰ ਭੇਜਣ ਦਾ ਫ਼ੈਸਲਾ ਅਗਲੀ ਖ਼ਬਰ ਲਾਹੌਰ ਹਵਾਈ ਅੱਡਾ ਪਾਕਿਸਤਾਨ ਤੋਂ 50 ਸਿੱਖ ਸ਼ਰਧਾਲੂ ਭਾਰਤ ਲਈ ਹੋਏ ਰਵਾਨਾ