07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾ ਮੈਂਬਰ ਐਸ. ਜੀ. ਪੀ. ਸੀ. ਦਾ ਦਿਹਾਂਤ

ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲਾ)- ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਦਿਹਾਂਤ ਹੋ ਗਿਆ।

ਅਜੀਤ ਡੈਸਕ 07-10-2026

ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲਾ)- ਜਥੇਦਾਰ  ਸੂਬਾ ਸਿੰਘ ਡੱਬਵਾਲਾ ਕਲਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸਾਰਾ ਜੀਵਨ,ਪੰਥ ਅਤੇ ਪਾਰਟੀ ਦੀ ਚੜਦੀਕਲਾ ਲਈ ਸੰਤ ਫਤਿਹ ਸਿੰਘ , ਜਥੇਦਾਰ ਜਗਦੇਵ ਸਿੰਘ ਤਲਵੰਡੀ, ਜਥੇਦਾਰ ਗੁਰਚਰਨ ਸਿੰਘ ਟੌਹੜਾ, ਪ੍ਰਕਾਸ਼ ਸਿੰਘ ਬਾਦਲ ਸਮੇਤ ਉੱਚ ਪੰਥਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨਾਲ ਸੇਵਾ ਨਿਭਾਉਂਦਿਆਂ ਬੇਦਾਗ, ਵਫ਼ਾਦਾਰੀ, ਅਤੇ ਇਮਾਨਦਾਰੀ ਦੀ ਮਿਸਾਲੀ ਜੀਵਨ ’ਚ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਭ ਤੋਂ ਵੱਧ ਸਮਾਂ ਅੰਤਰਿੰਗ ਕਮੇਟੀ ’ਚ ਸੇਵਾਵਾਂ ਨਿਭਾਉਣ ਅਤੇ ਸਭ ਤੋਂ ਵਡੇਰੀ ਉਮਰ ਦੇ ਸ਼੍ਰੋਮਣੀ ਕਮੇਟੀ ਮੈਂਬਰ ਹੋਣ ਦਾ ਮਾਣ ਹਾਸਲ ਕੀਤਾ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 7 ਅਕਤੂਬਰ ਦਿਨ ਬੁੱਧਵਾਰ ਨੂੰ ਦੁਪਹਿਰ 1,30 ਵਜੇ ਪਿੰਡ ਡੱਬਵਾਲਾ ਕਲਾਂ ਨੇੜੇ ਮੰਡੀ ਅਰਨੀਵਾਲਾ ਜ਼ਿਲ੍ਹਾ ਫਾਜ਼ਿਲਕਾ ਵਿਖੇ ਕੀਤਾ ਜਾਵੇਗਾ।

ਪਿਛਲੀ ਖ਼ਬਰ ਬਹੁਤ ਮੁਸ਼ਕਿਲਾਂ ਆਈਆਂ ਪਰ ਮੈਂ ਹੌਂਸਲਾ ਨਹੀਂ ਹਾਰਿਆ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਮੁਹਾਲੀ ਦੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ, ਵਿਦਿਆਰਥੀਆਂ ਨੂੰ ਘਰ ਭੇਜਣ ਦਾ ਫ਼ੈਸਲਾ