07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੁਪਹਿਰ ਬਾਅਦ ਰਹੇ ਬੰਦ

ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਅਜੀਤ ਡੈਸਕ 07-10-2026

ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸੂਬਾ ਸਿੰਘ ਡੱਬਵਾਲਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ ਸੇਵਾ ਅਤੇ ਪੰਥਕ ਕਾਰਜਾਂ ਵਿਚ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਦਾ ਸਹਿਜ, ਨਿਮਰ ਅਤੇ ਸੇਵਾ ਭਾਵਨਾ ਵਾਲਾ ਜੀਵਨ ਹਮੇਸ਼ਾ ਯਾਦ ਰਹੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਜਥੇਦਾਰ ਸੂਬਾ ਸਿੰਘ ਨਮਿਤ ਅਰਦਾਸ ਕੀਤੀ। ਸ਼ੋਕ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ ਬੰਦ ਰੱਖੇ ਗਏ।

ਪਿਛਲੀ ਖ਼ਬਰ ਬਿਜਲੀ ਸਪਲਾਈ ਤੋਂ ਖਫ਼ਾ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਅਮਰਗੜ੍ਹ ਗ੍ਰਿਡ ਅੱਗੇ ਧਰਨਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ